ਸੁਪਰੀਮ ਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ
ਨਵੀਂ ਦਿੱਲੀ/ਬਿਊਰੋ ਨਿਊਜ਼
ਡਰੱਗ ਰੈਕੇਟ ਮਾਮਲੇ ’ਚ ਪੰਜਾਬ ਸਰਕਾਰ ਵਲੋਂ ਬਰਖਾਸਤ ਕੀਤੇ ਗਏ ਸਾਬਕਾ ਐਸ.ਐਸ.ਪੀ. ਰਾਜਜੀਤ ਸਿੰਘ ਹੁੰਦਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸਦੇ ਚੱਲਦਿਆਂ ਸਾਬਕਾ ਐੱਸਐੱਸਪੀ ਰਾਜਜੀਤ ਹੁੰਦਲ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਰਾਜਜੀਤ ਵੱਲੋਂ ਦਾਇਰ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਧਿਆਨ ਰਹੇ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੰਘੇ ਅਗਸਤ ਮਹੀਨੇ ’ਚ ਰਾਜਜੀਤ ਹੁੰਦਲ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਜਿਸ ਤੋਂ ਬਾਅਦ ਰਾਜਜੀਤ ਹੁੰਦਲ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਇਸਦੇ ਚੱਲਦਿਆਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਰਾਜਜੀਤ ਹੁੰਦਲ ਵੱਲੋਂ ਕਪਿਲ ਸਿੱਬਲ ਤੇ ਪੰਜਾਬ ਸਰਕਾਰ ਵੱਲੋਂ ਅਭਿਸ਼ੇਕ ਮਨੂ ਸਿੰਘਵੀ ਅਦਾਲਤ ’ਚ ਪੇਸ਼ ਹੋਏ।