-0 C
Toronto
Saturday, March 14, 2026
spot_img
HomeਕੈਨੇਡਾFrontਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਜਸਦੇਵ ਮਹਿੰਦੀਰੱਤਾ ਨੇ ਵੀ ਦਿੱਤਾ ਅਸਤੀਫਾ

ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਜਸਦੇਵ ਮਹਿੰਦੀਰੱਤਾ ਨੇ ਵੀ ਦਿੱਤਾ ਅਸਤੀਫਾ

ਨਵੇਂ ਏਜੀ ਗੁਰਮਿੰਦਰ ਸਿੰਘ ਗੈਰੀ ਦੇ ਅਹੁਦਾ ਸੰਭਾਲਣ ਤੋਂ ਬਾਅਦ ਮਹਿੰਦੀਰੱਤਾ ਨੇ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਬਤੌਰ ਐਡਵੋਕੇਟ ਜਨਰਲ ਰਹੇ ਵਿਨੋਦ ਘਈ ਦੇ ਅਸਤੀਫੇ ਤੋਂ ਬਾਅਦ ਹੁਣ ਐਡੀਸ਼ਨਲ ਐਡਵੋਕੇਟ ਜਨਰਲ ਜਸਦੇਵ ਮਹਿੰਦੀਰੱਤਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਤੁਰੰਤ ਪ੍ਰਭਾਵ ਨਾਲ ਅਸਤੀਫਾ ਮਨਜੂਰ ਕਰਨ ਦੀ ਵੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਸ਼ਾਮ ਨੂੰ ਏਜੀ ਵਿਨੋਦ ਘਈ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (ਏਜੀ) ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੇ ਲੰਘੇ ਕੱਲ੍ਹ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਸੀ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੀ ਪਹਿਲ ਰਹੇਗੀ ਕਿ ਹਰ ਮਾਮਲੇ ਵਿਚ ਪੰਜਾਬ ਸਰਕਾਰ ਦੇ ਪੱਖ ਨੂੰ ਮਜ਼ਬੂਤੀ ਨਾਲ ਰੱਖਿਆ ਜਾਵੇ। ਗੁਰਮਿੰਦਰ ਸਿੰਘ ਗੈਰੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਹਨ। ਹੁਣ ਦੇਖਣਾ ਹੋਵੇਗਾ ਐਡੀਸ਼ਨਲ ਐਡਵੋਕੇਟ ਜਨਰਲ ਦਾ ਅਹੁਦਾ ਕਿਸ ਵਿਅਕਤੀ ਨੂੰ ਮਿਲਦਾ ਹੈ।
RELATED ARTICLES

POPULAR POSTS