ਪੰਜਾਬ ਦੇ 10 ਮੰਤਰੀਆਂ ਨੂੰ ਹਰਿਆਣਾ ਦੇ ਲੋਕ ਸਭਾ ਖੇਤਰਾਂ ਦੀ ਦਿੱਤੀ ਜ਼ਿੰਮੇਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਵਿਚ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਨੇ ਪੂਰੀ ਤਿਆਰੀ ਕਰ ਲਈ ਹੈ। ਪਾਰਟੀ ਵਲੋਂ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ’ਤੇ ਪੰਜਾਬ ਦੇ 10 ਮੰਤਰੀਆਂ ਨੂੰ ਇੰਚਾਰਜ ਦੇ ਰੂਪ ਵਿਚ ਨਿਯੁਕਤ ਕੀਤਾ ਹੈ। ਨਾਲ ਹੀ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ’ਤੇ ਪੰਜਾਬ ਦੇ ‘ਆਪ’ ਨਾਲ ਸਬੰਧਤ ਚੇਅਰਮੈਨਾਂ ਨੂੰ ਵੀ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਜਿਹੜੇ 10 ਮੰਤਰੀਆਂ ਨੂੰ ਹਰਿਆਣਾ ’ਚ ਜ਼ਿੰਮੇਵਾਰੀ ਦਿੱਤੀ ਹੈ ਉਨ੍ਹਾਂ ਵਿਚ ਬਲਕਾਰ ਸਿੰਘ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ, ਅਨਮੋਲ ਗਗਨ ਮਾਨ, ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈਟੀਓ, ਚੇਤਨ ਸਿੰਘ ਜੌੜਾਮਾਜਰਾ, ਬਲਜੀਤ ਕੌਰ ਅਤੇ ਹਰਪਾਲ ਸਿੰਘ ਚੀਮਾ ਦਾ ਨਾਮ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਇਕੋ ਸਮੇਂ ਹੋਣੀਆਂ ਹਨ।