Breaking News
Home / ਖੇਡਾਂ / ਹਾਕੀ ‘ਚ ਟੀਮ ਇੰਡੀਆ ਨੇ ਫਿਰ ਰਚਿਆ ਇਤਿਹਾਸ, ਫਾਈਨਲ ‘ਚ ਜਾਪਾਨ ਨੂੰ 5-1 ਨਾਲ  ਹਰਾ ਕੇ ਜਿੱਤਿਆ ਗੋਲਡ

ਹਾਕੀ ‘ਚ ਟੀਮ ਇੰਡੀਆ ਨੇ ਫਿਰ ਰਚਿਆ ਇਤਿਹਾਸ, ਫਾਈਨਲ ‘ਚ ਜਾਪਾਨ ਨੂੰ 5-1 ਨਾਲ  ਹਰਾ ਕੇ ਜਿੱਤਿਆ ਗੋਲਡ

ਹਾਕੀ ‘ਚ ਟੀਮ ਇੰਡੀਆ ਨੇ ਫਿਰ ਰਚਿਆ ਇਤਿਹਾਸ, ਫਾਈਨਲ ‘ਚ ਜਾਪਾਨ ਨੂੰ 5-1 ਨਾਲ  ਹਰਾ ਕੇ ਜਿੱਤਿਆ ਗੋਲਡ

ਚੰਡੀਗੜ੍ਹ / ਪ੍ਰਿੰਸ ਗਰਗ

ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ ਹੈ। ਸ਼ਨੀਵਾਰ (6 ਅਕਤੂਬਰ) ਨੂੰ ਖੇਡੇ ਗਏ ਫਾਈਨਲ ਮੈਚ ਵਿੱਚ ਭਾਰਤ ਨੇ ਮੌਜੂਦਾ ਚੈਂਪੀਅਨ ਜਾਪਾਨ ਨੂੰ 5-1 ਨਾਲ ਹਰਾਇਆ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ ਸਭ ਤੋਂ ਵੱਧ ਦੋ ਗੋਲ ਕੀਤੇ। ਜਦੋਂ ਕਿ ਮਨਪ੍ਰੀਤ ਸਿੰਘ, ਅਭਿਸ਼ੇਕ ਅਤੇ ਅਮਿਤ ਰੋਹੀਦਾਸ ਨੇ ਇੱਕ-ਇੱਕ ਗੋਲ ਕੀਤਾ। ਜਾਪਾਨ ਲਈ ਇਕਲੌਤਾ ਗੋਲ ਸੇਰੇਨ ਤਨਾਕਾ ਨੇ ਕੀਤਾ। ਇਸ ਜਿੱਤ ਨਾਲ ਭਾਰਤ ਨੇ ਅਗਲੇ ਸਾਲ ਹੋਣ ਵਾਲੇ ਪੈਰਿਸ ਓਲੰਪਿਕ ਦੀ ਟਿਕਟ ਪੱਕੀ ਕਰ ਲਈ ਹੈ।

ਪਹਿਲੇ ਕੁਆਰਟਰ ਵਿੱਚ ਕੋਈ ਵੀ ਟੀਮ ਗੋਲ ਨਹੀਂ ਕਰ ਸਕੀ। ਲੰਬੇ ਇੰਤਜ਼ਾਰ ਤੋਂ ਬਾਅਦ ਭਾਰਤ ਖੇਡ ਦੇ 25ਵੇਂ ਮਿੰਟ ਵਿੱਚ ਗੋਲ ਕਰਨ ਵਿੱਚ ਕਾਮਯਾਬ ਰਿਹਾ। ਭਾਰਤ ਲਈ ਇਹ ਗੋਲ ਮਨਪ੍ਰੀਤ ਸਿੰਘ ਨੇ ਕੀਤਾ। ਹਾਫਟਾਈਮ ਤੱਕ ਭਾਰਤ 1-0 ਨਾਲ ਅੱਗੇ ਸੀ। ਫਿਰ ਤੀਜੇ ਕੁਆਰਟਰ ਵਿੱਚ ਭਾਰਤ ਨੇ ਲਗਾਤਾਰ ਦੋ ਗੋਲ ਕੀਤੇ। ਕੈਪਟਨ ਹਰਮਨਪ੍ਰੀਤ ਸਿੰਘ ਨੇ 32ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ’ਤੇ ਗੋਲ ਕੀਤਾ। ਫਿਰ ਚਾਰ ਮਿੰਟ ਬਾਅਦ (36ਵੇਂ ਮਿੰਟ) ਅਮਿਤ ਰੋਹੀਦਾਸ ਨੇ ਵੀ ਪੈਨਲਟੀ ਕਾਰਨਰ ਤੋਂ ਗੋਲ ਕੀਤਾ।

ਇਸ ਤੋਂ ਬਾਅਦ ਚੌਥੇ ਕੁਆਰਟਰ ਵਿੱਚ ਵੀ ਭਾਰਤ ਨੇ ਦੋ ਗੋਲ ਕੀਤੇ। ਪਹਿਲੇ 48ਵੇਂ ਮਿੰਟ ਵਿੱਚ ਅਭਿਸ਼ੇਕ ਨੇ ਸ਼ਾਨਦਾਰ ਮੈਦਾਨੀ ਗੋਲ ਕੀਤਾ। ਹਾਲਾਂਕਿ ਸੇਰੇਨ ਤਨਾਕਾ ਨੇ 51ਵੇਂ ਮਿੰਟ ‘ਚ ਪੈਨਲਟੀ ਕਾਰਨਰ ਨੂੰ ਗੋਲ ‘ਚ ਬਦਲ ਕੇ ਸਕੋਰ 4-1 ਕਰ ਦਿੱਤਾ। ਫਿਰ ਹਰਮਨਪ੍ਰੀਤ ਨੇ 59ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਤੋਂ ਸ਼ਾਨਦਾਰ ਗੋਲ ਕਰਕੇ ਭਾਰਤ ਨੂੰ 5-1 ਨਾਲ ਸ਼ਾਨਦਾਰ ਜਿੱਤ ਦਿਵਾਈ।

ਭਾਰਤ ਨੇ 2018 ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਇਸ ਨਾਲ ਭਾਰਤ ਨੇ ਅੱਜ 1 ਸੋਨ, 2 ਚਾਂਦੀ ਅਤੇ 6 ਕਾਂਸੀ ਦੇ ਤਗਮੇ ਸਮੇਤ ਕੁੱਲ 8 ਤਗਮੇ ਜਿੱਤੇ ਹਨ। ਕੁੱਲ ਮੈਡਲਾਂ ਦੀ ਗਿਣਤੀ 95 ਹੋ ਗਈ ਹੈ।

ਭਾਰਤ ਨੇ ਸੈਮੀਫਾਈਨਲ ਮੈਚ ਵਿੱਚ ਦੱਖਣੀ ਕੋਰੀਆ ਨੂੰ 5-3 ਨਾਲ ਹਰਾਇਆ ਸੀ ਪਰ ਟੀਮ ਲੈਅ ਵਿੱਚ ਨਜ਼ਰ ਨਹੀਂ ਆ ਰਹੀ ਸੀ।ਭਾਰਤ ਨੇ ਪੂਲ ਗੇੜ ਵਿੱਚ ਜਾਪਾਨ ਨੂੰ 4-2 ਨਾਲ ਹਰਾਇਆ ਸੀ। ਦੋਵੇਂ ਟੀਮਾਂ 2013 ਤੋਂ ਹੁਣ ਤੱਕ 28 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ, ਜਿਨ੍ਹਾਂ ‘ਚੋਂ ਭਾਰਤ ਨੇ 23 ਮੈਚ ਜਿੱਤੇ ਹਨ, ਜਦੋਂ ਕਿ ਜਾਪਾਨ ਨੇ ਤਿੰਨ ਮੈਚ ਜਿੱਤੇ ਅਤੇ ਦੋ ਮੈਚ ਡਰਾਅ ਰਹੇ

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …