3.4 C
Toronto
Thursday, May 7, 2026
spot_img
HomeਕੈਨੇਡਾFront‘ਆਪ’ ਸਾਂਸਦ ਰਾਘਵ ਚੱਢਾ ਨੂੰ ਵੱਡਾ ਝਟਕਾ! ਟਾਈਪ-7 ਬੰਗਲਾ ਖਾਲੀ ਕਰਨ ਦਾ...

‘ਆਪ’ ਸਾਂਸਦ ਰਾਘਵ ਚੱਢਾ ਨੂੰ ਵੱਡਾ ਝਟਕਾ! ਟਾਈਪ-7 ਬੰਗਲਾ ਖਾਲੀ ਕਰਨ ਦਾ ਦਿੱਤਾ ਹੁਕਮ

‘ਆਪ’ ਸਾਂਸਦ ਰਾਘਵ ਚੱਢਾ ਨੂੰ ਵੱਡਾ ਝਟਕਾ! ਟਾਈਪ-7 ਬੰਗਲਾ ਖਾਲੀ ਕਰਨ ਦਾ ਦਿੱਤਾ ਹੁਕਮ

ਚੰਡੀਗੜ੍ਹ/ ਬਿਊਰੋ ਨੀਊਜ਼


ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਰਾਘਵ ਚੱਢਾ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦੇ ਮਾਮਲੇ ਵਿਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਕੋਰਟ ਨੇ ਰਾਘਵ ਚੱਡਾ ਨੂੰ ਟਾਈਪ-7 ਬੰਗਲਾ ਖਾਲੀ ਕਰਨ ਦਾ ਹੁਕਮ ਦਿੱਤਾ ਹੈ। ਰਾਜ ਸਭਾ ਸਕੱਤਰੇਤ ਦੇ ਵਕੀਲ ਨੇ ਦਲੀਲ ਦਿੰਦੇ ਹੋਏਕਿਹਾ ਸੀ ਕਿ ਰਾਜ ਸਭਾ ਸਾਂਸਦ ਹੋਣ ਦੇ ਨਾਤੇ ਰਾਘਵ ਚੱਢਾ ਨੂੰ ਟਾਈਪ-6 ਬੰਗਲੇ ਦੀ ਅਲਾਟਮੈਂਟ ਦਾ ਅਧਿਕਾਰ ਹੈ ਨਾ ਕਿ ਟਾਈਪ-7 ਬੰਗਲਾ। ਰਾ ਸਭਾ ਸਕੱਤਰੇਤ ਦੇ ਨੋਟਿਸ ਖਿਲਾਫ ਰਾਘਵ ਚੱਢਾ ਕੋਰਟ ਪਹੁੰਚ ਗਏ ਸਨ।

ਅਦਾਲਤ ਦਾ ਕਹਿਣਾ ਹੈ ਕਿ ਰਾਘਵ ਚੱਢਾ ਦੀ ਅਲਾਟਮੈਂਟ 3 ਮਾਰਚ 2023 ਨੂੰ ਰੱਦ ਕਰ ਦਿੱਤੀ ਗਈ ਸੀ। ਰਾਘਵ ਇਹ ਦਾਅਵਾ ਨਹੀਂ ਕਰ ਸਕਦਾ ਕਿ ਉਸ ਨੂੰ ਰਾਜ ਸਭਾ ਮੈਂਬਰ ਵਜੋਂ ਆਪਣੇ ਪੂਰੇ ਕਾਰਜਕਾਲ ਦੌਰਾਨ ਸਰਕਾਰੀ ਰਿਹਾਇਸ਼ ‘ਤੇ ਕਬਜ਼ਾ ਕਰਨਾ ਜਾਰੀ ਰੱਖਣ ਦਾ ਅਧਿਕਾਰ ਹੈ। ਸਰਕਾਰੀ ਰਿਹਾਇਸ਼ ਦੀ ਅਲਾਟਮੈਂਟ ਉਨ੍ਹਾਂ ਨੂੰ ਦਿੱਤਾ ਗਿਆ ਵਿਸ਼ੇਸ਼ ਸਨਮਾਨ ਹੈ।

ਦੱਸ ਦੇਈਏ ਕਿ ਪਿਛਲੇ ਸਾਲ ਪੰਜਾਬ ਤੋਂਰਾਜ ਸਭਾ ਸਾਂਸਦ ਰਾਘਵ ਚੱਢਾ ਨੂ ਟਾਈਪ-6 ਬੰਗਲਾ ਅਲਾਟ ਕੀਤਾ ਗਿਆ ਸੀ। ਪਿਛਲੇ ਸਾਲ ਹੀ ਰਾਘਵ ਚੱਢਾ ਨੇ ਰਾਜ ਸਭਾ ਦੇ ਸਭਾਪਤੀ ਜਗਦੀਪ ਧਨਖੜ ਨੂੰ ਟਾਈਪ-7 ਰਿਹਾਇਸ਼ ਦੇ ਅਲਾਟਮੈਂਟ ਦੀ ਅਪੀਲ ਕੀਤੀ ਸੀ।

RELATED ARTICLES
POPULAR POSTS