Breaking News
Home / ਕੈਨੇਡਾ / Front / ਸਰਕਾਰੀ ਬੰਗਲਾ ਖੋਹੇ ਜਾਣ ’ਤੇ ਭੜਕੇ ਰਾਘਵ ਚੱਢਾ

ਸਰਕਾਰੀ ਬੰਗਲਾ ਖੋਹੇ ਜਾਣ ’ਤੇ ਭੜਕੇ ਰਾਘਵ ਚੱਢਾ

ਕਿਹਾ : ਭਾਜਪਾ ਦੇ ਇਸ਼ਾਰੇ ’ਤੇ ਮੇਰੀ ਰਿਹਾਇਸ਼ ਦੀ ਅਲਾਟਮੈਂਟ ਹੋਈ ਰੱਦ


ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਨੇ ਰਾਜ ਸਭਾ ਸਕੱਤਰੇਤ ਵੱਲੋਂ ਅਲਾਟ ਕੀਤੀ ਗਈ ਰਿਹਾਇਸ਼ ਨੂੰ ਰੱਦ ਕਰਨ ’ਤੇ ਭਾਰਤੀ ਜਨਤਾ ਪਾਰਟੀ ’ਤੇ ਸਿਆਸੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਬਿਨਾ ਕਿਸੇ ਨੋਟਿਸ ਦੇ ਮੇਰੀ ਅਲਾਟ ਕੀਤੀ ਗਈ ਸਰਕਾਰੀ ਰਿਹਾਇਸ਼ ਨੂੰ ਰੱਦ ਕਰਨਾ ਕੇਂਦਰ ਸਰਕਾਰ ਦੀ ਮਨਮਾਨੀ ਹੈ। ਰਾਘਵ ਚੱਢਾ ਨੇ ਕਿਹਾ ਕਿ ਰਾਜ ਸਭਾ ਦੇ 70 ਸਾਲਾਂ ਤੋਂ ਵੱਧ ਦੇ ਇਤਿਹਾਸ ’ਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਇਕ ਮੌਜੂਦਾ ਰਾਜ ਸਭਾ ਮੈਂਬਰ ਤੋਂ ਉਸ ਦਾ ਨਿਰਧਾਰਤ ਨਿਵਾਸ ਸਥਾਨ ਖੋਹ ਲਿਆ ਗਿਆ ਹੈ, ਜਿੱਥੇ ਉਹ ਪਿਛਲੇ ਕੁੱਝ ਸਮੇਂ ਤੋਂ ਰਹਿ ਰਹੇ ਸਨ ਅਤੇ ਰਾਜ ਸਭਾ ਮੈਂਬਰ ਵਜੋਂ ਉਸ ਦਾ ਕਾਰਜਕਾਲ ਚਾਰ ਸਾਲ ਤੋਂ ਜ਼ਿਆਦਾ ਬਾਕੀ ਹੈ। ਰਾਘਵ ਚੱਢਾ ਨੇ ਕਿਹਾ ਕਿ ਇਸ ਸਬੰਧੀ ਜਾਰੀ ਕੀਤੇ ਗਏ ਹੁਕਮਾਂ ’ਚ ਕਈ ਬੇਨਿਯਮੀਆਂ ਹਨ ਜਦਕਿ ਸਾਰੀ ਪ੍ਰਕਰਿਆ ਨੂੰ ਦੇਖਦੇ ਹੋਏ ਮੇਰੇ ਕੋਲ ਇਸ ਨੂੰ ਮੰਨਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਉਨ੍ਹਾਂ ਆਰੋਪ ਲਗਾਇਆ ਕਿ ਇਹ ਸਭ ਕੁੱਝ ਭਾਜਪਾ ਦੇ ਇਸ਼ਾਰੇ ’ਤੇ ਹੋਇਆ ਹੈ। ਧਿਆਨ ਰਹੇ ਕਿ ਪਟਿਆਲਾ ਹਾਊਸ ਕੋਰਟ ਨੇ ਚੱਢਾ ਨੂੰ ਦਿੱਤੇ ਗਏ ਟਾਈਪ-7 ਸਰਕਾਰੀ ਬੰਗਲੇ ਨੂੰ ਖਾਲੀ ਕਰਨ ਦੇ ਰਾਜ ਸਭਾ ਸਕੱਤਰੇਤ ਦੇ ਹੁਕਮਾਂ ਤੋਂ ਅੰਤਿ੍ਰਮ ਰੋਕ ਹਟਾ ਦਿੱਤੀ ਹੈ। ਅਦਾਲਤ ਨੇ ਪਾਇਆ ਕਿ ਚੱਢਾ ਨੂੰ ਇਹ ਅਲਾਟਮੈਂਟ ਰਾਜ ਸਭਾ ਮੈਂਬਰ ਹੋਣ ਦੇ ਵਿਸ਼ੇਸ਼ ਅਧਿਕਾਰ ਤਹਿਤ ਦਿੱਤੀ ਗਈ ਸੀ। ਜੇਕਰ ਇਹ ਵਿਸ਼ੇਸ਼ ਅਧਿਕਾਰ ਵਾਪਸ ਲੈ ਲਿਆ ਜਾਂਦਾ ਹੈ ਅਤੇ ਅਲਾਟਮੈਂਟ ਨੂੰ ਰੱਦ ਕਰ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਇਸ ’ਤੇ ਕਬਜ਼ਾ ਜਾਰੀ ਰੱਖਣ ਦਾ ਕੋਈ ਅਧਿਕਾਰ ਨਹੀਂ। ਅਜਿਹੇ ’ਚ ਰਾਘਵ ਚੱਢਾ ਨੂੰ ਸਰਕਾਰੀ ਬੰਗਲਾ ਖਾਲੀ ਕਰਨਾ ਪਵੇਗਾ।

Check Also

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਨਵੇਂ ਮੰਤਰੀ

ਸੀਐਮ ਮਾਨ ਨੇ ਮੰਤਰੀਆਂ ਨੂੰ ਸੰਜੀਦਗੀ ਨਾਲ ਕੰਮ ਕਰਨ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …