Breaking News
Home / ਕੈਨੇਡਾ / Front / ਨਵਜੋਤ ਸਿੱਧੂ ਨੇ ਨਾਭਾ ਜੇਲ੍ਹ ’ਚ ਸੁਖਪਾਲ ਖਹਿਰਾ ਨਾਲ ਕੀਤੀ ਮੁਲਾਕਾਤ

ਨਵਜੋਤ ਸਿੱਧੂ ਨੇ ਨਾਭਾ ਜੇਲ੍ਹ ’ਚ ਸੁਖਪਾਲ ਖਹਿਰਾ ਨਾਲ ਕੀਤੀ ਮੁਲਾਕਾਤ

ਨਵਜੋਤ ਸਿੱਧੂ ਨੇ ਨਾਭਾ ਜੇਲ੍ਹ ’ਚ ਸੁਖਪਾਲ ਖਹਿਰਾ ਨਾਲ ਕੀਤੀ ਮੁਲਾਕਾਤ
ਡਰੱਗ ਤਸਕਰੀ ਦੇ ਮਾਮਲੇ ’ਚ ਜੇਲ੍ਹ ’ਚ ਬੰਦ ਹੈ ਸੁਖਪਾਲ ਖਹਿਰਾ


ਨਾਭਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਨਾਭਾ ਜੇਲ੍ਹ ’ਚ ਬੰਦ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤ ਕੀਤੀ। ਡਰੱਗ ਤਸਕਰੀ ਦੇ ਮਾਮਲੇ ’ਚ ਸੁਖਪਾਲ ਸਿੰਘ ਖਹਿਰਾ ਜੇਲ੍ਹ ’ਚ ਬੰਦ ਹਨ। ਸਿੱਧੂ ਵੱਲੋਂ ਸੁਖਪਾਲ ਖਹਿਰਾ ਨਾਲ ਜੇਲ੍ਹ ’ਚ ਲਗਭਗ ਅੱਧਾ ਘੰਟਾ ਗੱਲਬਾਤ ਹੋਈ। ਖਹਿਰਾ ਨਾਲ ਮੁਲਾਕਾਤ ਕਰਨ ਉਪਰੰਤ ਜਦੋਂ ਨਵਜੋਤ ਸਿੰਘ ਸਿੱਧੂ ਨੂੰ ਮੀਡੀਆ ਨੇ ਜਦੋਂ ‘ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰਨ ਸੰਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਕਾਂਗਰਸ ਹਾਈ ਕਮਾਂਡ ਦਾ ਹੁਕਮ ਮੰਨਣਾ ਚਾਹੀਦਾ ਹੈ ਅਤੇ ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਦਾ ਸੱਚਾ ਸਿਪਾਹੀ ਹੋਣ ਦੇ ਨਾਤੇ ਕਾਂਗਰਸ ਹਾਈ ਕਮਾਂਡ ਦਾ ਹਰ ਹੁਕਮ ਮੰਨਣ ਲਈ ਹਮੇਸ਼ਾ ਤਿਆਰ ਹਾਂ ਅਤੇ ਰਹਾਂਗਾ। ਪਾਣੀਆਂ ਦੇ ਮੁੱਦੇ ਸੰਬੰਧੀ ਉਨ੍ਹਾਂ ਕਿਹਾ ਕਿ ਇਹ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਨੂੰ ਲੈ ਕੇ ਸਭ ਕੁਝ ਹੋ ਰਿਹਾ ਹੈ ਤਾਂ ਜੋ ਲੋਕ ਅਸਲ ਮੁੱਦਿਆਂ ਵੱਲ ਧਿਆਨ ਨਾ ਦੇ ਸਕਣ । ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਨਾ ਤਾਂ ਪੰਜਾਬ ਕੋਲ ਵਾਧੂ ਪਾਣੀ ਹੈ ਤੇ ਨਾ ਹੀ ਅਸੀਂ ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇਕ ਵੀ ਬੂੰਦ ਦੇਣੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦਾ ਕਿਸਾਨ ਕੇਂਦਰ ਸਰਕਾਰ ਕੋਲੋਂ ਬਿਲ ਵਾਪਸ ਕਰਵਾ ਸਕਦਾ ਹੈ ਤਾਂ ਪੰਜਾਬ ਦਾ ਕਿਸਾਨ ਹੋਰ ਸੂਬੇ ਨੂੰ ਪਾਣੀ ਕਿਵੇਂ ਜਾਣ ਦੇਵੇਗਾ।

Check Also

ਰਾਜਸਥਾਨ ਸਰਕਾਰ ਦੇ ਮੰਤਰੀ ਕਿਰੋੜੀਲਾਲ ਮੀਣਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਕਿਹਾ : ਮੁੱਖ ਮੰਤਰੀ ਜਾਂ ਪਾਰਟੀ ਨਾਲ ਮੇਰੀ ਕੋਈ ਨਾਰਾਜ਼ਗੀ ਨਹੀਂ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ …