ਕ੍ਰਿਕਟ ਵਿਸ਼ਵ ਕੱਪ ਮੁਕਾਬਲੇ ’ਚ ਆਸਟਰੇਲੀਆ ਨੇ ਭਾਰਤ ਨੂੰ ਦਿੱਤਾ 200 ਦੌੜਾਂ ਦਾ ਟੀਚਾ
ਬਿਨਾ ਖਾਤਾ ਖੋਲ੍ਹਿਆਂ ਹੀ ਭਾਰਤ ਤੇ ਤਿੰਨ ਖਿਡਾਰੀ ਹੋਏ ਆਊਟ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ’ਚ ਚੱਲ ਰਹੇ ਇਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਮੁਕਾਬਲੇ ਦੌਰਾਨ ਅਤੇ ਭਾਰਤ ਅਤੇ ਆਸਟਰੇਲੀਆ ਦਰਮਿਆਨ ਮੈਚ ਖੇਡਿਆ ਜਾ ਰਿਹਾ ਹੈ। ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਦੀ ਟੀਮ 49. 3 ਓਵਰਾਂ ਵਿਚ 199 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵੱਲੋਂ ਗੇਂਦਬਾਜ਼ੀ ਕਰਦੇ ਹੋਏ ਰਵਿੰਦਰ ਜਡੇਜਾ, ਕੁਲਦੀਪ ਯਾਦਵ ਅਤੇ ਰਵੀਚੰਦਰਨ ਅਸ਼ਵਿਨ ਨੇ ਮਿਲ ਕੇ ਆਸਟਰੇਲੀਆ ਦੇ 6 ਖਿਡਾਰੀਆਂ ਨੂੰ ਆਊਟ ਕੀਤਾ। ਰਵਿੰਦਰ ਜਡੇਜਾ ਤਿੰਨ ਵਿਕਟ, ਕੁਲਦੀਪ ਯਾਦਵ ਅਤੇ ਜਸਪ੍ਰੀਤ ਬੁਮਰਾਹ ਨੇ 2-2 ਵਿਕਟ ਹਾਸਲ ਕੀਤੇ ਜਦਕਿ ਰਵੀਚੰਦਰਨ ਅਸ਼ਵਿਨ ਅਤੇ ਮੁਹੰਮਦ ਸਿਰਾਜ ਨੇ 1-1 ਖਿਡਾਰੀ ਨੂੰ ਆਊਟ ਕੀਤਾ। ਬਾਅਦ ’ਚ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ ਅਤੇ ਭਾਰਤ ਦੇ ਤਿੰਨ ਬੱਲੇਬਾਜ਼ੀ ਬਿਨਾ ਖਾਤਾ ਖੋਲ੍ਹਿਆਂ ਹੀ ਆਊਟ ਹੋ ਗਏ ਜਿਨ੍ਹਾਂ ਵਿਚ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ, ਇਸ਼ਾਨ ਕਿਸ਼ਨ ਅਤੇ ਸੁਰੇਸ਼ ਅਈਅਰ ਦਾ ਨਾਮ ਸ਼ਾਮਲ ਹੈ। ਖਬਰਾਂ ਪੜ੍ਹੇ ਜਾਣ ਤੱਕ ਭਾਰਤ ਨੇ 14 ਓਵਰਾਂ ’ਚ ਤਿੰਨ ਵਿਕਟਾਂ ਗੁਆ ਕੇ 31 ਦੌੜਾਂ ਬਣਾ ਲਈਆਂ ਸਨ। ਵਿਰਾਟ ਕੋਹਲੀ ਅਤੇ ਕੇ ਐਲ ਰਾਹੁਲ ਬੱਲੇਬਾਜ਼ੀ ਕਰ ਰਹੇ ਸਨ ਅਤੇ ਮੈਚ ਜਾਰੀ ਸੀ।