ਕਾਂਗਰਸ ਵਰਕਿੰਗ ਕਮੇਟੀ ਦੀ ਦਿੱਲੀ ’ਚ ਹੋਈ ਅਹਿਮ ਬੈਠਕ October 9, 2023 ਕਾਂਗਰਸ ਵਰਕਿੰਗ ਕਮੇਟੀ ਦੀ ਦਿੱਲੀ ’ਚ ਹੋਈ ਅਹਿਮ ਬੈਠਕ ਕਾਂਗਰਸ ਪ੍ਰਧਾਨ ਖੜਗੇ ਨੇ ਕਿਹਾ : 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਲਗਾਵਾਂਗੇ ਪੂਰਾ ਜ਼ੋਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਦਫਤਰ ਵਿਚ ਹੋਈ ਹੈ। ਇਸ ਮੀਟਿੰਗ ਵਿਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸੋੋਨੀਆ ਗਾਂਧੀ, ਰਾਹੁਲ ਅਤੇ ਪਿ੍ਰਅੰਕਾ ਗਾਂਧੀ ਵੀ ਸ਼ਾਮਲ ਹੋਏ। ਮੀਟਿੰਗ ਦੌਰਾਨ ਖੜਗੇ ਨੇ ਕਿਹਾ ਕਿ ਕਲਿਆਣਕਾਰੀ ਯੋਜਨਾਵਾਂ ਵਿਚ ਸਹੀ ਹਿੱਸੇਦਾਰੀ ਦੇ ਲਈ ਸਮਾਜ ਦੇ ਕਮਜ਼ੋਰ ਵਰਗਾਂ ਦੀ ਸਥਿਤੀ ’ਤੇ ਸਮਾਜਿਕ-ਆਰਥਿਕ ਡੈਟਾ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲਗਾਤਾਰ ਦੇਸ਼-ਵਿਆਪੀ ਜਾਤੀ ਅਧਾਰਤ ਜਨ ਗਣਨਾ ਦੀ ਮੰਗ ਕਰ ਰਹੀ ਹੈ। ਪਰ ਇਸ ਮੁੱਦੇ ’ਤੇ ਭਾਜਪਾ ਚੁੱਪ ਹੈ। ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ 2024 ਵਿਚ ਕਾਂਗਰਸ ਪਾਰਟੀ ਸੱਤਾ ਵਿਚ ਆਈ ਤਾਂ ਅਸੀਂ ਓਬੀਸੀ ਮਹਿਲਾਵਾਂ ਦੀ ਰਾਜਨੀਤਕ ਹਿੱਸੇਦਾਰੀ ਯਕੀਨੀ ਬਣਾਉਣ ਲਈ ਉਨ੍ਹਾਂ ਲਈ ਵੀ ਮਹਿਲਾ ਰਾਖਵਾਂਕਰਨ ਲਾਗੂ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜ ਸੂਬਿਆਂ ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼, ਤੇਲੰਗਾਨਾ ਅਤੇ ਮਿਜ਼ੋਰਮ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਕਾਂਗਰਸ ਪਾਰਟੀ ਪੂਰਾ ਜ਼ੋਰ ਲਗਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੀ ਜਿੱਤ ਤੋਂ ਬਾਅਦ ਪਾਰਟੀ ਵਰਕਰਾਂ ਵਿਚ ਉਤਸ਼ਾਹ ਹੈ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਜਿੱਤਣ ਲਈ ਸਖਤ ਮਿਹਨਤ ਕਰਾਂਗੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਲੰਘੀ 16 ਸਤੰਬਰ ਨੂੰ ਵੀ ਹੈਦਰਾਬਾਦ ਵਿਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਸੀ। 2023-10-09 Parvasi Chandigarh Share Facebook Twitter Google + Stumbleupon LinkedIn Pinterest