0.4 C
Toronto
Wednesday, February 11, 2026
spot_img
HomeਕੈਨੇਡਾFrontਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ...

ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

10 ਅਕਤੂਬਰ ਤੱਕ ਮੰਗਿਆ ਜਵਾਬ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਅਕਤੂਬਰ ਤਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਧਿਆਨ ਰਹੇ ਕਿ ਡਰੱਗ ਮਾਮਲੇ ਵਿਚ ਪਿਛਲੇ ਦਿਨੀਂ ਪੰਜਾਬ ਪੁਲਿਸ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਚੰਡੀਗੜ੍ਹ ’ਚੋਂ ਗਿ੍ਰਫਤਾਰ ਕੀਤਾ ਸੀ। ਇਸਦੇ ਚੱਲਦਿਆਂ ਸੁਖਪਾਲ ਖਹਿਰਾ ਨੇ ਆਪਣੀ ਗਿ੍ਰਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਆਪਣੀ ਪਟੀਸ਼ਨ ’ਚ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ’ਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੋਈ ਹੈ, ਫਿਰ ਵੀ ਉਨ੍ਹਾਂ ਨੂੰ ਇਸ ਮਾਮਲੇ ’ਚ ਗਿ੍ਰਫਤਾਰ ਕਰਨਾ ਨਾ ਸਿਰਫ ਗਲਤ ਹੈ ਸਗੋਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਵੀ ਉਲੰਘਣਾ ਹੈ। ਪਿਛਲੇ ਦਿਨੀਂ ਜਸਟਿਸ ਵਿਕਾਸ ਬਹਿਲ ਨੇ ਖਹਿਰਾ ਦੀ ਪਟੀਸ਼ਨ ਤੋਂ ਖੁਦ ਨੂੰ ਵੱਖ ਕਰ ਲਿਆ ਸੀ ਤੇ ਇਸ ਮਾਮਲੇ ਨੂੰ ਕਿਸੇ ਹੋਰ ਬੈਂਚ ਕੋਲ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਜਸਟਿਸ ਅਨੂਪ ਚਿਤਕਾਰਾ ਨੇ ਅੱਜ ਸੋਮਵਾਰ ਨੂੰ ਖਹਿਰਾ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਭਲਕੇ 10 ਅਕਤੂਬਰ ਤਕ ਆਪਣਾ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।

RELATED ARTICLES
POPULAR POSTS