7 ਨਵੰਬਰ ਤੋਂ 30 ਨਵੰਬਰ ਤੱਕ ਭਾਰਤ ਦੇ ਪੰਜ ਸੂਬਿਆਂ ’ਚ ਪੈਣਗੀਆਂ ਵੋਟਾਂ October 9, 2023 ਭਾਰਤ ਦੇ ਪੰਜ ਸੂਬਿਆਂ ’ਚ ਵੱਜਿਆ ਚੋਣ ਬਿਗੁਲ 7 ਨਵੰਬਰ ਤੋਂ 30 ਨਵੰਬਰ ਤੱਕ ਪੈਣਗੀਆਂ ਵੋਟਾਂ ਅਤੇ ਨਤੀਜੇ 3 ਦਸੰਬਰ ਨੂੰ ਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਪੰਜ ਸੂਬਿਆਂ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸ਼ਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿਚ ਵਿਧਾਨ ਸਭਾ ਚੋਣਾਂ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਨਵੀਂ ਦਿੱਲੀ ਵਿਚ ਪ੍ਰੈਸ ਕਾਨਫਰੰਸ ਦੌਰਾਨ 5 ਸੂਬਿਆਂ ’ਚ ਚੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਛੱਤੀਸ਼ਗੜ੍ਹ ਵਿਚ ਦੋ ਫੇਜ ਵਿਚ 7 ਅਤੇ 17 ਨਵੰਬਰ ਨੂੰ ਵੋਟਿੰਗ ਹੋਵੇਗੀ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਵਿਚ 17 ਨਵੰਬਰ ਅਤੇ ਰਾਜਸਥਾਨ ਵਿਚ 23 ਨਵੰਬਰ ਨੂੰ ਵੋਟਾਂ ਪੈਣਗੀਆਂ। ਇਸੇ ਤਰ੍ਹਾਂ ਮਿਜ਼ੋਰਮ ਵਿਚ 7 ਨਵੰਬਰ ਅਤੇ ਤੇਲੰਗਾਨਾ ਵਿਚ 30 ਨਵੰਬਰ ਨੂੰ ਵਿਧਾਨ ਸਭਾ ਲਈ ਵੋਟਿੰਗ ਹੋਵੇਗੀ। ਮੁੱਖ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਪੰਜਾਂ ਸੂਬਿਆਂ ਵਿਚ ਪੈਣ ਵਾਲੀਆਂ ਵੋਟਾਂ ਦੇ ਨਤੀਜੇ 3 ਦਸੰਬਰ ਨੂੰ ਐਲਾਨੇ ਜਾਣਗੇ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਰਾਜਾਂ ਵਿਚ ਕੁੱਲ 16 ਕਰੋੜ 14 ਲੱਖ ਵੋਟਰ ਹਨ। ਇਨ੍ਹਾਂ ਵਿਚੋਂ 8 ਕਰੋੜ 2 ਲੱਖ ਪੁਰਸ਼ ਅਤੇ 7 ਕਰੋੜ 8 ਲੱਖ ਮਹਿਲਾ ਵੋਟਰ ਹਨ। ਉਨ੍ਹਾਂ ਇਹ ਵੀ ਦੱਸਿਆ ਇਸ ਵਾਰ 60 ਲੱਖ ਤੋਂ ਜ਼ਿਆਦਾ ਨਵੇਂ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। 2023-10-09 Parvasi Chandigarh Share Facebook Twitter Google + Stumbleupon LinkedIn Pinterest