ਕਿਹਾ, ਅਕਾਲੀ-ਭਾਜਪਾ ਨੇਤਾ ਪੰਜਾਬ ਦੀਆਂ ਸੜਕਾਂ ‘ਤੇ ਸੁਰੱਖਿਆ ਤੋਂ ਬਿਨਾ ਚੱਲ ਕੇ ਵਿਖਾਉਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਵਧਦੀਆਂ ਅਪਰਾਧਿਕ ਵਾਰਦਾਤਾਂ ਉਤੇ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਵੜੈਚ ਨੇ ਕਿਹਾ ਕਿ ਹਾਲੇ ਕੁੱਝ ਦਿਨ ਪਹਿਲਾਂ ਹੀ ਬਠਿੰਡਾ ਦੇ ਇੱਕ ਪਿੰਡ ਵਿੱਚ ਅਕਾਲੀ ਆਗੂਆਂ ਵੱਲੋਂ ਪੁਲਿਸ ਕਰਮੀ ਨਾਲ ਬਦਸਲੂਕੀ ਅਤੇ ਕੁੱਟਮਾਰ ਕੀਤੀ ਗਈ ਸੀ। ਪਰ ਹੁਣ ਤਾਂ ਅਪਰਾਧੀਆਂ ਦੇ ਹੌਂਸਲੇ ਐਨੇ ਬੁਲੰਦ ਹੋ ਚੁੱਕੇ ਹਨ ਕਿ ਉਨ੍ਹਾਂ ਨੇ ਤਰਨਤਾਰਨ ਦੇ ਪਿੰਡ ਲਾਲਪੁਰ ਵਿੱਚ ਇੱਕ ਪੁਲਿਸ ਕਰਮੀ ਦੀ ਪਤਨੀ ਅਤੇ ਬੇਟੇ ਦੀ ਉਸ ਵੇਲੇ ਹੱਤਿਆ ਕਰ ਦਿੱਤੀ, ਜਦੋਂ ਉਹ ਘਰ ਵਿੱਚ ਇਕੱਲੇ ਸਨ। ਵੜੈਚ ਨੇ ਕਿਹਾ ਕਿ ਇਸ ਸਮੇਂ ਅਕਾਲੀ ਆਗੂਆਂ ਨੂੰ ਕਿਸੇ ਦਾ ਭੈਅ ਨਹੀਂ ਹੈ।ઠਵੜੈਚ ਨੇ ਕਿਹਾ ਕਿ ਸੰਗਰੂਰ ਵਿਖੇ ਅਕਾਲੀ ਆਗੂ ਦੇ ਭਰਾ ਨੇ ਇੱਕ ਬਜੁਰਗ ਗ੍ਰੰਥੀ ਦੀ ਬੁਰੇ ਤਰੀਕੇ ਨਾਲ ਕੁੱਟਮਾਰ ਕੀਤੀ ਹੈ। ਗੁਰਪ੍ਰੀਤ ਵੜੈਚ ਨੇ ਕਿਹਾ ਕਿ ਅਕਾਲੀ-ਭਾਜਪਾ ਦੇ ਆਗੂ ਪੰਜਾਬ ਦੀਆਂ ਸੜਕਾਂ ਬਿਨਾ ਸੁਰੱਖਿਆ ਤੋਂ ਚੱਲ ਕੇ ਵਿਖਾਉਣ ਫਿਰ ਪਤਾ ਲੱਗੇਗਾ ਕਿ ਪੰਜਾਬ ‘ਚ ਸ਼ਾਂਤੀ ਹੈ ਕਿ ਨਹੀਂ।
Check Also
ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਡਟਵਾਂ ਵਿਰੋਧ
ਐਸਜੀਪੀਸੀ ਵਲੋਂ ਸਿਨੇਮਾ ਘਰਾਂ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਜਪਾ ਦੀ ਸੰਸਦ …