ਐਸਵਾਈਐਲ ਮਾਮਲੇ ਨੂੰ ਲੈ ਕੇ ਚੰਡੀਗੜ੍ਹ ’ਚ ਕਾਂਗਰਸੀਆਂ ਵਲੋਂ ਪ੍ਰਦਰਸ਼ਨ October 9, 2023 ਐਸਵਾਈਐਲ ਮਾਮਲੇ ਨੂੰ ਲੈ ਕੇ ਚੰਡੀਗੜ੍ਹ ’ਚ ਕਾਂਗਰਸੀਆਂ ਵਲੋਂ ਪ੍ਰਦਰਸ਼ਨ ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿਚ ਅੱਜ ਸੋਮਵਾਰ ਨੂੰ ਐਸਵਾਈਐਲ (ਸਤਲੁਜ ਯਮੁਨਾ ਲਿੰਕ) ਨਹਿਰ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਵਿਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੁਲਿਸ ਨੇ ਵੀ ਕਾਂਗਰਸ ਦੇ ਪ੍ਰਦਰਸ਼ਨ ਨੂੰ ਰੋਕਣ ਵਾਸਤੇ ਬੈਰੀਕੇਡ ਲਗਾਏ ਹੋਏ ਸਨ। ਜਿਉਂ ਹੀ ਕਾਂਗਰਸੀਆਂ ਵਲੋਂ ਗਵਰਨਰ ਹਾਊਸ ਵੱਲ ਵਧਣਾ ਸ਼ੁਰੂ ਕੀਤਾ ਤਾਂ, ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਬੇਹੱਦ ਕੋਸਿਸ਼ ਕੀਤੀ। ਪਰ ਜਦੋਂ ਕਾਂਗਰਸੀ ਪਿੱਛੇ ਨਹੀਂ ਮੁੜੇ ਤਾਂ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ’ਤੇ ਪਾਣੀ ਦੀਆਂ ਬੁਛਾਰਾਂ ਛੱਡ ਦਿੱਤੀਆਂ ਅਤੇ ਹਲਕਾ ਲਾਠੀਚਾਰਜ ਵੀ ਕੀਤਾ। ਇਸ ਦੌਰਾਨ ਪੁਲਿਸ ਨੇ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਵੀ ਲੈ ਲਿਆ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਐਸ.ਵਾਈ.ਐਲ. ਮਾਮਲੇ ’ਤੇ ਰਾਜਪਾਲ ਚੁੱਪ ਕਿਉਂ ਹਨ। ਵੜਿੰਗ ਨੇ ਕਿਹਾ ਕਿ ਰਾਜਪਾਲ ਕੇਂਦਰ ਕੋਲ ਪੰਜਾਬ ਦੀ ਵਕਾਲਤ ਕਰਨ ਤਾਂ ਜੋ ਕੇਂਦਰ ਸਰਕਾਰ ਚੰਗਾ ਫੈਸਲਾ ਲਵੇ। 2023-10-09 Parvasi Chandigarh Share Facebook Twitter Google + Stumbleupon LinkedIn Pinterest