ਤਾਮਿਲਨਾਡੂ : ਪਟਾਕੇ ਬਣਾਉਣ ਵਾਲੀ ਫੈਕਟਰੀ ਵਿੱਚ ਲੱਗੀ ਅੱਗ, 9 ਮੌਤਾਂ
ਤਾਮਿਲਨਾਡੂ : ਪਟਾਕੇ ਬਣਾਉਣ ਵਾਲੀ ਫੈਕਟਰੀ ਵਿੱਚ ਲੱਗੀ ਅੱਗ, 9 ਮੌਤਾਂ
ਚੰਡੀਗੜ੍ਹ / ਬਿਊਰੋ ਨੀਊਜ਼
ਤਾਮਿਲਨਾਡੂ ਦੇ ਅਰਿਆਲੂਰ ਜ਼ਿਲ੍ਹੇ ਵਿਚ ਅੱਜ ਪਟਾਕਾ ਫੈਕਟਰੀ ਵਿਚ ਅੱਗ ਲੱਗਣ ਕਾਰਨ ਲਗਭਗ 9 ਵਿਅਕਤੀਆਂ ਦੇ ਕਰੀਬ ਮੌਤ ਹੋ ਗਈ ਅਤੇ ਪੰਜ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਐੱਮਕੇ ਸਟਾਲਨਿ ਨੇ ਬਿਆਨ ਵਿੱਚ ਹਾਦਸੇ ਵਿੱਚ ਮੌਤਾਂ ‘ਤੇ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਨਕਦ ਰਾਹਤ ਦਾ ਐਲਾਨ ਕੀਤਾ। ਇਹ ਘਟਨਾ ਜ਼ਿਲ੍ਹੇ ਦੇ ਪਿੰਡ ਵਿਰਾਗਲੂਰ ਵਿੱਚ ਪਟਾਕਾ ਬਣਾਉਣ ਵਾਲੀ ਫੈਕਟਰੀ ਵਿੱਚ ਵਾਪਰੀ। ਫੈਕਟਰੀ ਵਿੱਚ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।