ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ October 9, 2023 ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਅਸੀਂ ਰਾਜਸਥਾਨ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ’ਚ ਪੂਰੀ ਤਾਕਤ ਨਾਲ ਲੜਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਚੋਣ ਕਮਿਸ਼ਨ ਨੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ਵਿਚ 7 ਨਵੰਬਰ ਤੋਂ 30 ਨਵੰਬਰ ਤੱਕ ਹੋਣੀਆਂ ਹਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ’ਚ ਪੂਰੀ ਤਾਕਤ ਨਾਲ ਚੋਣ ਲੜਾਂਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਲ ਕਰਕੇ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਬਣਾਈ ਹੈ। ਇਸਦੇ ਨਾਲ ਹੀ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ’ਚ ਆਪਣਾ ਮਜ਼ਬੂਤ ਦਾਅਵਾ ਪੇਸ਼ ਕੀਤਾ ਅਤੇ 5 ਸੀਟਾਂ ’ਤੇ ਜਿੱਤ ਦਰਜ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ‘ਆਪ’ ਨੇ ਗੁਜਰਾਤ ’ਚ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਕਰੀਬ 13 ਫੀਸਦੀ ਵੋਟਾਂ ਹਾਸਲ ਕੀਤੀਆਂ ਸਨ। 2023-10-09 Parvasi Chandigarh Share Facebook Twitter Google + Stumbleupon LinkedIn Pinterest