ਸਿੱਖ ਤੋਂ ਇਲਾਵਾ ਕੋਈ ਵੀ ਟੋਪੀ ਪਾ ਕੇ ਆ ਸਕਦੈ ਗੁਰਦੁਆਰੇ : ਬਡੂੰਗਰ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਰਖਾਸਤ ਕੀਤੇ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਸਿੰਘ ਭਾਈ ਬਲਬੀਰ ਸਿੰਘ ਨੂੰ ਬਹਾਲ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਉਸ ਸਮੇਂ ਦੇ ਹਾਲਾਤ ਅਨੁਸਾਰ ਪ੍ਰਬੰਧਕਾਂ ਵੱਲੋਂ ਕੀਤੇ ਫੈਸਲੇ ‘ਤੇ ਉਹ ਕੋਈ ਟਿੱਪਣੀ ਨਹੀਂ ਕਰ ਸਕਦੇ ਪਰ ਸਮੇਂ ਦੀ ਮੰਗ ਅਨੁਸਾਰ ਉਨ੍ਹਾਂ ਦੀਆਂ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ।
ਇਸੇ ਦੌਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ ਕਿ ਸਿੱਖ ਧਰਮ ਤੋਂ ਬਿਨਾ ਕਿਸੇ ਵੀ ਹੋਰ ਧਰਮ ਦੇ ਵਿਅਕਤੀ ਟੋਪੀ ਪਹਿਨ ਕੇ ਸਿੱਖ ਗੁਰਧਾਮਾਂ ਵਿਚ ਨਤਮਸਤਕ ਹੋ ਸਕਦੇ ਹਨ। ਉਹਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਡਾ. ਗਨੀ ਵਲੋਂ ਟੋਪੀ ਪਾ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੇ ਵਿਵਾਦ ਨੂੰ ਸ਼ਾਂਤ ਕਰਦਿਆਂ ਕਿਹਾ ਕਿ ਇਹ ਕੋਈ ਮਰਿਆਦਾ ਦੇ ਖਿਲਾਫ ਨਹੀਂ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …