Breaking News
Home / ਕੈਨੇਡਾ / Front / ਆਪ’ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਵੀ ਈਡੀ ਦੀ ਰੇਡ

ਆਪ’ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਵੀ ਈਡੀ ਦੀ ਰੇਡ

ਆਪ’ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਵੀ ਈਡੀ ਦੀ ਰੇਡ

ਦਿੱਲੀ ਵਕਫ ਬੋਰਡ ’ਚ ਮਨੀ ਲਾਂਡਰਿੰਗ ਦਾ ਮਾਮਲਾ

ਨਵੀਂ ਦਿੱਲੀ/ਬਿਊਰੋ ਨਿਊਜ਼

ਆਮ ਆਦਮੀ ਪਾਰਟੀ ਦੇ ਇਕ ਹੋਰ ਆਗੂ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੱਜ ਮੰਗਲਵਾਰ ਸਵੇਰੇ ਈਡੀ ਨੇ ਦਿੱਲੀ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਛਾਪਾ ਮਾਰਿਆ। ਇਹ ਕਾਰਵਾਈ ਮਨੀ ਲਾਂਡਰਿੰਗ ਨਾਲ ਜੁੜੇ ਇਕ ਮਾਮਲੇ ਵਿਚ ਕੀਤੀ ਗਈ ਹੈ। ਈਡੀ ਨੇ ਇਹ ਕਾਰਵਾਈ ਦਿੱਲੀ ਐਂਟੀ ਕੁਰੱਪਸ਼ਨ ਬਿਊਰੋ (ਏਸੀਬੀ) ਵਲੋਂ ਦਾਖਲ ਦੋ ਐਫ.ਆਈ.ਆਰਜ਼ ਦੇ ਅਧਾਰ ’ਤੇ ਕੀਤੀ ਗਈ ਹੈ। ਇਹ ਐਫਆਈਆਰਜ਼ ਵਕਫ ਬੋਰਡ ਵਿਚ ਨੌਕਰੀਆਂ ’ਚ ਬੇਨਿਯਮੀਆਂ ਨਾਲ ਜੁੜੀਆਂ ਹਨ। ਧਿਆਨ ਰਹੇ ਕਿ ਅਮਾਨਤੁੱਲਾ ਖਾਨ ਵਕਫ ਬੋਰਡ ਵਿਚ ਚੇਅਰਮੈਨ ਹਨ। ਇਸ ਤੋਂ ਪਹਿਲਾਂ ਲੰਘੀ 4 ਅਕਤੂਬਰ ਨੂੰ ਈਡੀ ਨੇ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਵੀ 10 ਘੰਟੇ ਤੱਕ ਛਾਪੇਮਾਰੀ ਕੀਤੀ ਸੀ, ਜਿਸ ਤੋਂ ਬਾਅਦ ਸੰਜੇ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਗਿਆ ਸੀ ਅਤੇ ਸੰਜੇ ਸਿੰਘ ਅਜੇ ਤੱਕ ਈਡੀ ਦੀ ਕਸਟਡੀ ਵਿਚ ਹੀ ਹਨ। ਉਧਰ ਦੂਜੇ ਪਾਸੇ ਭਾਜਪਾ ਦੇ ਵਰਕਰਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਪ੍ਰਦਰਸ਼ਨ ਵੀ ਕੀਤਾ ਹੈ। ਦਿੱਲੀ ਭਾਜਪਾ ਦੇ ਪ੍ਰਧਾਨ ਬੀਰੇਂਦਰ ਸਚਦੇਵ ਨੇ ਕਿਹਾ ਕਿ ਜਿਵੇਂ-ਜਿਵੇਂ ਕੜੀਆਂ ਜੁੜਦੀਆਂ ਜਾ ਰਹੀਆਂ ਹਨ, ਇਹ ਜੰਜੀਰ ਬਣਦੀ ਆ ਰਹੀ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਵੀ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਜੇਲ੍ਹ ’ਚ ਹਨ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …