ਰਾਘਵ ਚੱਢਾ ਬੰਗਲਾ ਖਾਲੀ ਕਰਨ ਦੇ ਮਾਮਲੇ ’ਚ ਪਹੁੰਚੇ ਹਾਈਕੋਰਟ October 10, 2023 ਰਾਘਵ ਚੱਢਾ ਬੰਗਲਾ ਖਾਲੀ ਕਰਨ ਦੇ ਮਾਮਲੇ ’ਚ ਪਹੁੰਚੇ ਹਾਈਕੋਰਟ ‘ਆਪ’ ਨੇਤਾ ਨੇ ਟ੍ਰਾਇਲ ਕੋਰਟ ਦੇ ਫੈਸਲੇ ਨੂੰ ਦਿੱਤੀ ਚੁਣੌਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦਿੱਲੀ ’ਚ ਟਾਈਪ-7 ਬੰਗਲਾ ਖਾਲੀ ਕਰਨ ਦੇ ਪਟਿਆਲਾ ਹਾਊਸ ਅਦਾਲਤ ਦੇ ਨਿਰਦੇਸ਼ ਦੇ ਖਿਲਾਫ ਦਿੱਲੀ ਹਾਈਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਹੈ। ਪਟਿਆਲਾ ਹਾਊਸ ਅਦਾਲਤ ਨੇ ਲੰਘੀ 6 ਅਕਤੂਬਰ ਨੂੰ ਰਾਘਵ ਚੱਢਾ ਨੂੰ ਬੰਗਲਾ ਖਾਲੀ ਕਰਨ ਸਬੰਧੀ ਨਿਰਦੇਸ਼ ਜਾਰੀ ਕੀਤਾ ਸੀ। ਦਿੱਲੀ ਦੇ ਪੰਡਾਰਾ ਰੋਡ ’ਤੇ ਟਾਈਪ-7 ਬੰਗਲੇ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ 13 ਮਹੀਨਿਆਂ ਤੋਂ ਰਹਿ ਰਹੇ ਹਨ। ਇਸ ਤੋਂ ਪਹਿਲਾਂ 3 ਮਾਰਚ ਨੂੰ ਰਾਜ ਸਭਾ ਸਕੱਤਰੇਤ ਨੇ ਰਾਘਵ ਚੱਢਾ ਨੂੰ ਇਹ ਬੰਗਲਾ ਖਾਲੀ ਕਰਨ ਲਈ ਕਿਹਾ ਸੀ। ਰਾਘਵ ਚੱਢਾ ਰਾਜ ਸਭਾ ਸਕੱਤਰੇਤ ਦੇ ਇਸ ਨਿਰਦੇਸ਼ ਦੇ ਖਿਲਾਫ ਪਟਿਆਲਾ ਹਾਊਸ ਅਦਾਲਤ ਪਹੁੰਚੇ ਸਨ। ਜਿਸ ਤੋਂ ਬਾਅਦ ਅਦਾਲਤ ਨੇ ਸਕੱਤਰੇਤ ਦੇ ਨਿਰਦੇਸ਼ ’ਤੇ ਰੋਕ ਲਗਾਉਣ ਨੂੰ ਕਿਹਾ ਸੀ। ਹੁਣ ਪਿਛਲੇ ਦਿਨੀਂ ਅਦਾਲਤ ਨੇ ਸਕੱਤਰੇਤ ਦੇ ਨਿਰਦੇਸ਼ ’ਤੇ ਰੋਕ ਲਗਾਉਣ ਤੋਂ ਇਨਕਾਰ ਕਰਦੇ ਹੋਏ ਬੰਗਲਾ ਖਾਲੀ ਕਰਨ ਲਈ ਕਿਹਾ ਹੈ ਅਤੇ ਰਾਘਵ ਚੱਢਾ ਹਾਈਕੋਰਟ ਪਹੁੰਚ ਗਏ ਹਨ। ਇਸ ਮਾਮਲੇ ’ਤੇ ਹੁਣ ਭਲਕੇ ਬੁੱਧਵਾਰ ਨੂੰ ਸੁਣਵਾਈ ਹੋਵੇਗੀ। 2023-10-10 Parvasi Chandigarh Share Facebook Twitter Google + Stumbleupon LinkedIn Pinterest