1.8 C
Toronto
Thursday, November 27, 2025
spot_img
HomeਕੈਨੇਡਾFrontਏਸ਼ੀਆਈ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੂੰ 10 ਦਿਨਾਂ ਦੇ ਅੰਦਰ ਮਿਲਣਗੇ...

ਏਸ਼ੀਆਈ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੂੰ 10 ਦਿਨਾਂ ਦੇ ਅੰਦਰ ਮਿਲਣਗੇ ਨਕਦ ਇਨਾਮ’: CM ਭਗਵੰਤ ਮਾਨ

ਏਸ਼ੀਆਈ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੂੰ 10 ਦਿਨਾਂ ਦੇ ਅੰਦਰ ਮਿਲਣਗੇ ਨਕਦ ਇਨਾਮ’: CM ਭਗਵੰਤ ਮਾਨ

ਚੰਡੀਗੜ੍ਹ / ਬਿਊਰੋ ਨੀਊਜ਼

ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡ ਵਿਭਾਗ ਵੱਲੋਂ ਕਰਵਾਏ ਜਾ ਰਹੇ ਸਮਰਪਣ ਸਨਮਾਨ ਸਮਾਰੋਹ ਵਿੱਚ ਹਿੱਸਾ ਲਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਖਿਡਾਰੀਆਂ ਲਈ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਏਸ਼ੀਆਈ ਖੇਡਾਂ ਵਿਚ ਜੇਤੂ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ ਬਾਅਦ 10 ਦਿਨਾਂ ਦੇ ਅੰਦਰ-ਅੰਦਰ ਇਨਾਮ ਤੇ ਹੋਰ ਲਾਭ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਮਗਾ ਜੇਤੂ ਖਿਡਾਰੀਆਂ ਦੇ ਸਨਮਾਨ ਦੀ ਕਦੇ ਪਰਵਾਹ ਨਹੀਂ ਕੀਤੀ ਪਰ ਸਾਡੀ ਸਰਕਾਰ ਇਸ ਕੰਮ ਨੂੰ ਪੂਰੀ ਤਰਜੀਹ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ, ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਤਮਗਾ ਜੇਤੂਆਂ ਨੂੰ ਵਤਨ ਵਾਪਸੀ ਤੋਂ ਮਗਰੋਂ ਛੇਤੀ ਤੋਂ ਛੇਤੀ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣ।

ਇਸ ਦੌਰਾਨ ਉਨ੍ਹਾਂ ਨੇ ਖੇਡ ਵਿਭਾਗ ਦੇ ਕੋਚਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਕੋਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡ ਵਿਚ ਜਿੱਤਦੇ ਤਾਂ ਖਿਡਾਰੀ ਹਨ ਪਰ ਨਾਂ ਕੋਚ ਦਾ ਹੁੰਦਾ ਹੈ ਕਿ ਕੋਚ ਕੌਣ ਹੈ। ਸੀਐੱਮ ਮਾਨ ਨੇ ਕਿਹਾ ਕਿ ਕੋਚਾਂ ਦੀ ਮਿਹਨਤ ਕਰਕੇ ਹੀ ਸਾਡੇ ਖਿਡਾਰੀ ਏਸ਼ੀਆਈ ਖੇਡਾਂ ‘ਚੋਂ ਤਮਗੇ ਜਿੱਤ ਕੇ ਲੈ ਕੇ ਆਏ ਹਨ। ਮੁੱਖ ਮੰਤਰੀ ਨੇ ਕੋਚਾਂ ਦੀ ਤਨਖਾਹ ਵੀ ਢਾਈ ਗੁਣਾ ਵਧਾਉਣ ਦਾ ਫੈਸਲਾ ਕੀਤਾ ਹੈ।

RELATED ARTICLES
POPULAR POSTS