ਨਰਿੰਦਰ ਮੋਦੀ ਤੇ ਅਮਿਤ ਸ਼ਾਹ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਹੋਇਆ ਹਾਂ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਸੂਫ਼ੀ ਗਾਇਕ ਹੰਸ ਰਾਜ ਹੰਸ ਨੇ ਆਖਿਆ ਹੈ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੇ ਘਰ ਵਾਪਸੀ ਕੀਤੀ ਹੈ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਹਿਲੀ ਵਾਰ ਪ੍ਰਚਾਰ ਕਰਨ ਲਈ ਚੰਡੀਗੜ੍ਹ ਆਏ ਹੰਸ ਰਾਜ ਹੰਸ ਨੇ ਗੱਲਬਾਤ ਕਰਦਿਆਂ ਆਖਿਆ ਕਿ ਅਕਾਲੀ ਦਲ ਤੋਂ ਦੂਰ ਹੋਣ ਤੋਂ ਬਾਅਦ ਉਹ ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਮਿਸ ਕਰਦੇ ਸਨ। ਇਸ ਕਰਕੇ ਉਨ੍ਹਾਂ ਨੇ ਘਰ ਵਾਪਸੀ ਕੀਤੀ ਹੈ।
ਹੰਸ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੀ ਘਰ ਵਾਪਸੀ ਤੋਂ ਖ਼ੁਸ਼ ਹਨ ਤੇ ਭਾਜਪਾ ਵਿੱਚ ਸ਼ਾਮਲ ਹੋਣ ਉੱਤੇ ਫ਼ੋਨ ਕਰਕੇ ਵਧਾਈ ਵੀ ਦਿੱਤੀ ਹੈ। ਹੰਸ ਨੇ ਆਖਿਆ ਕਿ ਉਹ ਚੋਣ ਲੜਨ ਲਈ ਭਾਜਪਾ ਵਿੱਚ ਨਹੀਂ ਆਏ ਸਗੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਤੋਂ ਪ੍ਰਭਾਵਿਤ ਹੋ ਕੇ ਸ਼ਾਮਲ ਹੋਏ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …