ਸੰਜੇ ਸਿੰਘ ਹੁਣ 13 ਅਕਤੂਬਰ ਤੱਕ ਈਡੀ ਦੀ ਰਿਮਾਂਡ ’ਚ October 10, 2023 ਸੰਜੇ ਸਿੰਘ ਹੁਣ 13 ਅਕਤੂਬਰ ਤੱਕ ਈਡੀ ਦੀ ਰਿਮਾਂਡ ’ਚ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਵੀ ਈਡੀ ਦੀ ਰੇਡ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਨਵੀਂ ਦਿੱਲੀ ’ਚ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਈਡੀ (ਇਨਫੋਰਸਮੈਂ ਡਾਇਰੈਕਟੋਰੇਟ) ਨੇ ਗਿ੍ਰਫਤਾਰ ਕੀਤਾ ਹੋਇਆ ਹੈ। ਇਸਦੇ ਚੱਲਦਿਆਂ ਈਡੀ ਨੇ ਸੰਜੇ ਸਿੰਘ ਦਾ ਰਿਮਾਂਡ ਖਤਮ ਹੋਣ ’ਤੇ ਉਸ ਨੂੰ ਅੱਜ ਮੁੜ ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ‘ਆਪ’ ਆਗੂ ਨੂੰ ਹੁਣ 13 ਅਕਤੂਬਰ ਤੱਕ ਫਿਰ ਈਡੀ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਜਾਂਚ ਏਜੰਸੀ ਨੇ ਅਦਾਲਤ ਨੂੰ ਦੱਸਿਆ ਕਿ ਸੰਜੇ ਸਿੰਘ ਦੇ ਖਿਲਾਫ ਰਿਸ਼ਵਤ ਮੰਗਣ ਦੇ ਸਬੂਤ ਹਨ ਅਤੇ ਸੰਜੇ ਸਿੰਘ ਹਿਰਾਸਤ ਵਿਚ ਸਵਾਲਾਂ ਦੇ ਸਹੀ ਜਵਾਬ ਨਹੀਂ ਦੇ ਰਹੇ ਅਤੇ ਨਾ ਹੀ ਜਾਂਚ ਵਿਚ ਸਹਿਯੋਗ ਕਰ ਰਹੇ ਹਨ। ਇਸੇ ਦੌਰਾਨ ਸੰਜੇ ਸਿੰਘ ਨੇ ਕੇਂਦਰ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਇਕ ਹੋਰ ਆਗੂ ਦੇ ਖਿਲਾਫ ਈਡੀ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੱਜ ਮੰਗਲਵਾਰ ਸਵੇਰੇ ਈਡੀ ਨੇ ਦਿੱਲੀ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਛਾਪਾ ਮਾਰਿਆ। ਇਹ ਕਾਰਵਾਈ ਮਨੀ ਲਾਂਡਰਿੰਗ ਨਾਲ ਜੁੜੇ ਇਕ ਮਾਮਲੇ ਵਿਚ ਕੀਤੀ ਗਈ ਹੈ। ਈਡੀ ਨੇ ਇਹ ਕਾਰਵਾਈ ਦਿੱਲੀ ਐਂਟੀ ਕੁਰੱਪਸ਼ਨ ਬਿਊਰੋ (ਏਸੀਬੀ) ਵਲੋਂ ਦਾਖਲ ਦੋ ਐਫ.ਆਈ.ਆਰਜ਼ ਦੇ ਅਧਾਰ ’ਤੇ ਕੀਤੀ ਗਈ ਹੈ। ਇਹ ਐਫਆਈਆਰਜ਼ ਵਕਫ ਬੋਰਡ ਵਿਚ ਨੌਕਰੀਆਂ ’ਚ ਬੇਨਿਯਮੀਆਂ ਨਾਲ ਜੁੜੀਆਂ ਹਨ। ਧਿਆਨ ਰਹੇ ਕਿ ਅਮਾਨਤੁੱਲਾ ਖਾਨ ਵਕਫ ਬੋਰਡ ਵਿਚ ਚੇਅਰਮੈਨ ਹਨ। ਇਸੇ ਦੌਰਾਨ ਭਾਜਪਾ ਦੇ ਵਰਕਰਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤਾ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਵੀ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਜੇਲ੍ਹ ’ਚ ਹਨ। 2023-10-10 Parvasi Chandigarh Share Facebook Twitter Google + Stumbleupon LinkedIn Pinterest