Breaking News
Home / ਕੈਨੇਡਾ / Front / ਟਰੈਵਲ ਏਜੰਟਾਂ ਦੀ ਧੋਖਾਧੜੀ ਕਾਰਨ ਅਰਬ ਦੇਸ਼ਾਂ ’ਚ ਫਸੀਆਂ ਪੰਜਾਬ ਦੀ 16 ਲੜਕੀਆਂ ਵਾਪਸ ਘਰ ਪਰਤੀਆਂ

ਟਰੈਵਲ ਏਜੰਟਾਂ ਦੀ ਧੋਖਾਧੜੀ ਕਾਰਨ ਅਰਬ ਦੇਸ਼ਾਂ ’ਚ ਫਸੀਆਂ ਪੰਜਾਬ ਦੀ 16 ਲੜਕੀਆਂ ਵਾਪਸ ਘਰ ਪਰਤੀਆਂ

ਟਰੈਵਲ ਏਜੰਟਾਂ ਦੀ ਧੋਖਾਧੜੀ ਕਾਰਨ ਅਰਬ ਦੇਸ਼ਾਂ ’ਚ ਫਸੀਆਂ ਪੰਜਾਬ ਦੀ 16 ਲੜਕੀਆਂ ਵਾਪਸ ਘਰ ਪਰਤੀਆਂ

ਸੰਤ ਬਲਬੀਰ ਸਿੰਘ ਸੀਚੇਵਾਲ ਲਗਾਤਾਰ ਕਰ ਰਹੇ ਸਨ ਕੋਸ਼ਿਸ਼ਾਂ

ਕਪੂਰਥਲਾ/ਬਿਊਰੋ ਨਿਊਜ਼

ਟਰੈਵਲ ਏਜੰਟਾਂ ਦੀ ਧੋਖਾਧੜੀ ਕਰਕੇ ਅਰਬ ਦੇਸ਼ਾਂ ’ਚ ਫਸੀਆਂ ਪੰਜਾਬ ਦੀ 16 ਲੜਕੀਆਂ ਵਾਪਸ ਘਰ ਪਰਤੀਆਂ ਆਈਆਂ ਹਨ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀਆਂ ਲਗਾਤਾਰ ਕੋਸ਼ਿਸ਼ਾਂ ਅਤੇ ਵਿਦੇਸ਼ ਮੰਤਰਾਲੇ ਦੇ ਸਹਿਯੋਗ ਨਾਲ ਇਕ ਮਹੀਨੇ ਵਿਚ 17 ਲੜਕੀਆਂ ਨੂੰ ਮਸਕਟ, ਓਮਾਨ ਅਤੇ ਇਰਾਕ ਵਿਚੋਂ ਸੁਰੱਖਿਅਤ ਵਾਪਸ ਲਿਆਂਦਾ ਗਿਆ ਹੈ। ਅਰਬ ਦੇਸ਼ਾਂ ਵਿਚ ਇਹ ਲੜਕੀਆਂ ਪਿਛਲੇ ਛੇ-ਸੱਤ ਮਹੀਨਿਆਂ ਤੋਂ ਟਰੈਵਲ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋ ਗਈਆਂ ਸਨ। ਇਹ ਵੀ ਦੱਸਿਆ ਗਿਆ ਕਿ ਹੁਣ ਤੱਕ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਨਾਲ ਅਰਬ ਦੇਸ਼ਾਂ ਤੋਂ ਵਾਪਸ ਲਿਆਂਦੀਆਂ ਗਈਆਂ ਲੜਕੀਆਂ ਦੀ ਗਿਣਤੀ 48 ਤੱਕ ਪਹੁੰਚ ਗਈ ਹੈ। ਇਨ੍ਹਾਂ ਲੜਕੀਆਂ ਨੂੰ ਅਰਬ ਦੇਸ਼ਾਂ ਵਿਚ ਬਹੁਤ ਹੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਹੁਣ ਇਹ ਵਾਪਸ ਘਰ ਪਰਤ ਕੇ ਖੁਸ਼ੀ ਮਹਿਸੁਸ ਕਰ ਰਹੀਆਂ ਹਨ। ਘਰ ਪਰਤੀਆਂ ਇਨ੍ਹਾਂ ਲੜਕੀਆਂ ਵਿਚੋਂ ਇਕ ਲੜਕੀ ਝਾਰਖੰਡ ਦੀ ਹੈ ਅਤੇ ਬਾਕੀ 16 ਲੜਕੀਆਂ ਪੰਜਾਬ ਨਾਲ ਸਬੰਧਤ ਹਨ। ਇਨ੍ਹਾਂ ਵਿਚੋਂ ਤਿੰਨ ਲੜਕੀਆਂ ਨੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚ ਕੇ ਆਪਣੀ ਦਰਦ ਕਹਾਣੀ ਦੱਸੀ ਹੈ। ਨਵਾਂਸ਼ਹਿਰ, ਅੰਮਿ੍ਰਤਸਰ ਅਤੇ ਮੁਹਾਲੀ ਜ਼ਿਲ੍ਹਿਆਂ ਨਾਲ ਸਬੰਧਤ ਇਨ੍ਹਾਂ ਲੜਕੀਆਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕੀਤਾ ਅਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਮਸਕਟ ਅਤੇ ਇਰਾਕ ਵਰਗੇ ਦੇਸ਼ਾਂ ਵਿਚ ਨਾ ਭੇਜਣ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਹੋਰਾਂ ਨੇ ਇਨ੍ਹਾਂ ਲੜਕੀਆਂ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਸੰਕਟ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਸੰਤ ਸੀਚੇਵਾਲ ਨੇ ਇਸ ਕਾਰਜ ਲਈ ਵਿਦੇਸ਼ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ।

Check Also

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ

ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ …