Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਵਿਰੋਧੀਆਂ ਦੇ ਸਾਧਿਆ ਨਿਸ਼ਾਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਵਿਰੋਧੀਆਂ ਦੇ ਸਾਧਿਆ ਨਿਸ਼ਾਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਵਿਰੋਧੀਆਂ ਦੇ ਸਾਧਿਆ ਨਿਸ਼ਾਨਾ
ਕਿਹਾ : ਦੇਵੀਲਾਲ ਨੇ ਐਸਵਾਈਐਲ ’ਤੇ ਕੀਤੀ ਸੀ ਬਾਦਲ ਦੀ ਤਾਰੀਫ਼, ਕੈਪਟਨ ਤੇ ਬਲਰਾਮ ਜਾਖੜ ਨੇ ਲਗਵਾਇਆ ਸੀ ਟੱਕ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਲੰਘੇ ਕੱਲ੍ਹ ਸ਼ੋ੍ਰਮਣੀ ਅਕਾਲੀ ਨੇ ਮੁੱਖ ਮੰਤਰੀ  ਭਗਵੰਤ ਮਾਨ ਦੇ ਚੈਲੇਂਜ ਨੂੰ ਸਵੀਕਾਰ ਕਰਦੇ ਹੋਏ ਉਨ੍ਹਾਂ ਦੇ ਘਰ ਦੇ ਬਾਹਰ ਕੁਰਸੀ ਲਗਾ ਕੇ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਆਰੋਪ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਬਹਿਸ ਤੋਂ ਡਰ ਕੇ ਮੱਧ ਪ੍ਰਦੇਸ਼ ਭੱਜ ਗਏ। ਪ੍ਰੰਤੂ ਅੱਜ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਨੂੰ ਇਸ ਦਾ ਜਵਾਬ ਦਿੱਤਾ। ਉਨ੍ਹਾਂ ਟਵੀਟ ਕਰਕੇ ਕਾਂਗਰਸ, ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਟਵੀਟ ’ਚ ਲਿਖਿਆ ਕਿ ਸੁਨੀਲ ਜਾਖੜ, ਸੁਖਬੀਰ ਬਾਦਲ, ਪ੍ਰਤਾਪ ਬਾਜਵਾ, ਰਾਜ ਵੜਿੰਗ…ਕੋਈ ਥੋੜ੍ਹੀ ਬਹੁਤ ਸ਼ਰਮ ਦੀ ਚੀਜ਼ ਘਰੋਂ ਲੈ ਕੇ ਨਿਕਲਦੇ ਹੋ ਜਾਂ ਨਹੀਂ। ਐਸਵਾਈਐਲ ਨਹਿਰ ਦਾ ਚਾਂਦੀ ਦੀ ਕਹੀ ਨਾਲ ਟੱਕ ਲਗਾਉਂਦੇ ਸਮੇਂ ਦੀ ਫੋਟੋ ’ਚ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਬਲਰਾਮ ਜਾਖੜ ਵੀ ਖੜ੍ਹੇ ਹਨ। ਉਨ੍ਹਾਂ ਆਪਣੇ ਟਵੀਟ ’ਚ ਅੱਗੇ ਲਿਖਿਆ ਕਿ ਹਰਿਆਣਾ ਦੇ ਉਸ ਸਮੇਂ ਦੇ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਵਿਧਾਨ ਸਭਾ ’ਚ ਐਸਵਾਈਐਲ ਨਹਿਰ ਦਾ ਸਰਵੇ ਕਰਵਾਉਣ ਦੇ ਲਈ ਆਗਿਆ ਦੇਣ ’ਤੇ ਪੰਜਾਬ ਦੇ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਾਰੀਫ਼ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਨੂੰ ਚੈਲੇਂਜ ਕਰਦੇ ਹੋਏ ਲਿਖਿਆ ਕਿ ਉਹ ਗੁਰੂਗ੍ਰਾਮ ਸਥਿਤ ਹੋਟਲ ਓਬਰਾਏ ਦੀ ਫਰਦ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਪੰਜਾਬ ਦੇ ਪਾਣੀਆਂ ਦੀ ਰਾਖੀ ਦਾ ਸਵਾਲ ਹੈ ਉਸ ਦੀ ਸਮੂਹ ਵਿਰੋਧੀ ਧਿਰਾਂ ਫਿਕਰ ਨਾ ਕਰਨ।

Check Also

ਥਾਈਲੈਂਡ ’ਚ ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ-25 ਵਿਦਿਆਰਥੀਆਂ ਦੀ ਮੌਤ

ਬੱਸ ਦਾ ਟਾਇਰ ਫਟਣ ਤੋਂ ਬਾਅਦ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਥਾਈਲੈਂਡ ਵਿਚ ਇਕ ਸਕੂਲ …