-4.3 C
Toronto
Tuesday, December 30, 2025
spot_img
HomeਕੈਨੇਡਾFrontਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਵੱਲੋਂ ਰੱਖੀ ਖੁੱਲ੍ਹੀ ਬਹਿਸ ’ਚ ਜਾਣ...

ਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਵੱਲੋਂ ਰੱਖੀ ਖੁੱਲ੍ਹੀ ਬਹਿਸ ’ਚ ਜਾਣ ਤੋਂ ਕੀਤਾ ਇਨਕਾਰ

ਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਵੱਲੋਂ ਰੱਖੀ ਖੁੱਲ੍ਹੀ ਬਹਿਸ ’ਚ ਜਾਣ ਤੋਂ ਕੀਤਾ ਇਨਕਾਰ
ਕਿਹਾ : ਥੀਏਟਰਾਂ ’ਚ ਬਹਿਸ ਨਹੀਂ ਹੁੰਦੀ ਬਲਕਿ ਕਮੇਡੀਆਂ ਹੁੰਦੀਆਂ ਨੇ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋ 1 ਨਵੰਬਰ ਨੂੰ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਵਿਰੋਧੀ ਧਿਰਾਂ ਨਾਲ ਰੱਖੀ ਖੁੱਲ੍ਹੀ ਬਹਿਸ ਵਿਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਚੰਡੀਗੜ੍ਹ ਵਿਖੇ ਅੱਜ ਇਕ ਪ੍ਰੈਸ ਕਾਨਫਰੰਸ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਮੈਂ ਕੋਈ ਥੀਏਟਰ ਆਰਟਿਸਟ ਨਹੀਂ ਅਤੇ ਥੀਏਟਰ ’ਚ ਜਾ ਕੇ ਕਮੇਡੀਆਂ ਹੁੰਦੀਆਂ ਹਨ ਇਸ ਲਈ ਮੈਂ ਟੈਗੋਰ ਥੀਏਟਰ ਵਿਚ ਨਹੀਂ ਜਾਵਾਂਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਾਨੂੰ ਇਕ ਮਸਲਾ ਤਾਂ ਦੱਸੇ ਕਿ ਆਖਰ ਖੁੱਲ੍ਹੀ ਬਹਿਸ ਕਿਸ ਮਸਲੇ ’ਤੇ ਹੋ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਬਹਿਸ ਰੱਖਣੀ ਹੈ ਤਾਂ ਫਿਰ ਮੁੱਖ ਮੰਤਰੀ ਉਨ੍ਹਾਂ ਨਾਲ ਅਬੋਹਰ ਚੱਲਣ ਕਿਉਂਕਿ ਜੇਕਰ ਪਾਣੀਆਂ ਸੰਬਧੀ ਕੋਈ ਫੈਸਲਾ ਆਉਂਦਾ ਹੈ ਤਾਂ ਇਸ ਦਾ ਸਭ ਤੋਂ ਵੱਧ ਅਸਰ ਅਬੋਹਰ ਇਲਾਕੇ ’ਤੇ ਪਵੇਗਾ। ਉਨ੍ਹਾਂ ਕਿਹਾ ਕਿ ਅਸੀਂ ਟੇਲ ’ਤੇ ਬੈਠੇ ਹਾਂ, ਅਸੀਂ ਬਹਿਸ ਤੋਂ ਨਹੀਂ ਭੱਜਦੇ ਪ੍ਰੰਤੂ ਨੌਟੰਕੀਆਂ ਤੋਂ ਭੱਜਦੇ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਦਾ ਖਿਆਲ ਰੱਖ ਕੇ ਸ਼ਬਦਾਵਲੀ ਦੀ ਵਰਤੋਂ ਕਰਨੀ ਚਾਹੀਦੀ ਹੈ, ਜਦਕਿ ਉਹ ਸੱਤ ਦੇ ਨਸ਼ਾ ਵਿਚ ਆ ਕੇ ਗਲਤ ਬਿਆਨਬਾਜ਼ੀ ਕਰ ਰਹੇ ਹਨ। ਐਸ ਵਾਈ ਐਲ ਦੇ ਮੁੱਦੇ ’ਤੇ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਸ ਸਮੇਂ ਇਹ ਸਮਝੌਤਾ ਹੋਇਆ ਸੀ ਉਸ ਸਮੇਂ ਪੰਜਾਬ ਕੋਲ ਕਿੰਨਾ ਪਾਣੀ ਸੀ ਅਤੇ ਅੱਜ ਪੰਜਾਬ ਕੋਲ ਕਿੰਨਾ ਪਾਣੀ ਹੈ ਇਸ ਮੁੱਦੇ ’ਤੇ ਵੀ ਗੱਲਬਾਤ ਹੋਣੀ ਚਾਹੀਦੀ ਹੈ।

RELATED ARTICLES
POPULAR POSTS