ਯਾਮਨੀ ਗੋਮਰ, ਬਲਬੀਰ ਸਿੰਘ ਬਾਠ ਤੇ ਜੀਵਨਜੋਤ ਕੌਰ ਨੇ ਦਿੱਤਾ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਝਟਕੇ ਲੱਗ ਰਹੇ ਹਨ। ‘ਆਪ’ ਆਗੂ ਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਲੜਨ ਵਾਲੀ ਯਾਮਨੀ ਗੌਮਰ, ਮਾਝੇ ਦੇ ਵੱਡੇ ਨੇਤਾ ਬਲਬੀਰ ਸਿੰਘ ਬਾਠ ਤੇ ਫਰੀਦਕੋਟ ਤੋਂ ਕਨਵੀਨਰ ਜੀਵਨਜੋਤ ਕੌਰ ਵੱਲੋਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਬਲਬੀਰ ਸਿੰਘ ਬਾਠ ਜੋ ਅਕਾਲੀ ਦਲ ਛੱਡ ਕੇ ਕੁਝ ਸਮਾਂ ਪਹਿਲਾ ਹੀ ‘ਆਪ’ ਵਿਚ ਸ਼ਾਮਲ ਹੋਏ ਸਨ, ਅੱਜ ਉਹ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਯਾਮਨੀ ਗੌਮਰ ਜੋ ‘ਆਪ’ ਵੱਲੋਂ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣਾਂ ਵੀ ਲੜ ਚੁੱਕੀ ਹੈ, ਨੇ ਅੱਜ ਪਾਰਟੀ ਵਿਚ ਚੱਲ ਰਹੇ ਮਤਭੇਦਾਂ ਦਾ ਹਵਾਲਾ ਦਿੰਦਿਆਂ ਅਸਤੀਫਾ ਦੇ ਦਿੱਤਾ ਹੈ। ਯਾਮਨੀ ਨੇ ਦੋਸ਼ ਲਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਲਿਤ ਵਿਰੋਧੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਫਰੀਦਕੋਟ ਤੋਂ ਕਨਵੀਨਰ ਡਾ. ਜੀਵਨਜੀਤ ਕੌਰ ਨੇ ਪਾਰਟੀ ਤੋਂ ਵੱਖ ਹੋ ਕੇ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …