0.3 C
Toronto
Wednesday, December 24, 2025
spot_img
HomeਕੈਨੇਡਾFrontਭਗਵੰਤ ਮਾਨ ਸਰਕਾਰ ਨੇ ਐਸਵਾਈਐਲ ਮਾਮਲੇ ’ਤੇ ਵਿਰੋਧੀ ਧਿਰਾਂ ਨਾਲ ਬਹਿਸ ਲਈ...

ਭਗਵੰਤ ਮਾਨ ਸਰਕਾਰ ਨੇ ਐਸਵਾਈਐਲ ਮਾਮਲੇ ’ਤੇ ਵਿਰੋਧੀ ਧਿਰਾਂ ਨਾਲ ਬਹਿਸ ਲਈ ਕੀਤੀ ਤਿਆਰੀ 

ਭਗਵੰਤ ਮਾਨ ਸਰਕਾਰ ਨੇ ਐਸਵਾਈਐਲ ਮਾਮਲੇ ’ਤੇ ਵਿਰੋਧੀ ਧਿਰਾਂ ਨਾਲ ਬਹਿਸ ਲਈ ਕੀਤੀ ਤਿਆਰੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਆਡੀਟੋਰੀਅਮ ਕਰਵਾਇਆ ਬੁੱਕ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਸਿਆਸੀ ਵਿਰੋਧੀਆਂ ਨਾਲ ਐਸਵਾਈਐਲ ਦੇ ਮੁੱਦੇ ’ਤੇ ਖੁੱਲ੍ਹੀ ਬਹਿਸ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਇਹ ਬਹਿਸ ਤੈਅ ਸਮੇਂ ਮੁਤਾਬਕ ਇਕ ਨਵੰਬਰ ਨੂੰ ਹੀ ਹੋਵੇਗੀ। ਇਹ ਬਹਿਸ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਚ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਇਸ ਆਡੀਟੋਰੀਅਮ ਦੀ ਬੁਕਿੰਗ ਵੀ ਕਰਵਾ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬਹਿਸ ਦਾ ਸਮਾਂ ਸਵੇਰੇ 11 ਵਜੇ ਦਾ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 1 ਨਵੰਬਰ ਨੂੰ ਹੋਣ ਵਾਲੀ ਬਹਿਸ ਲਈ ਚੰਡੀਗੜ੍ਹ ਦਾ ਟੈਗੋਰ ਥੀਏਟਰ ਬੁੱਕ ਕਰਵਾਇਆ ਸੀ, ਪਰ ਟੈਗੋਰ ਥੀਏਟਰ ਦੀ ਸੁਸਾਇਟੀ ਨੇ ਇਸ ਲਈ ਨਾਂਹ ਕਰ ਦਿੱਤੀ ਸੀ। ਧਿਆਨ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਸਾਰੀਆਂ ਵਿਰੋਧੀ ਧਿਰਾਂ ਨੂੰ 1 ਨਵੰਬਰ ਨੂੰ ਐਸਵਾਈਐਲ ਮਾਮਲੇ ’ਤੇ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਸੀ ਅਤੇ ਕਿਹਾ ਸੀ ਕਿ ਉਹ ਜਨਤਾ ਦੇ ਸਾਹਮਣੇ ਸਿਆਸੀ ਵਿਰੋਧੀਆਂ ਦੇ ਹਰ ਇਕ ਸਵਾਲ ਦਾ ਜਵਾਬ ਦੇਣਗੇ। ਇਸੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਇਸ ਬਹਿਸ ’ਚ ਆਉਣ ਤੋਂ ਇਨਕਾਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਬੋਹਰ ਆ ਕੇ ਬਹਿਸ ਕਰਨ ਦਾ ਸੱਦਾ ਦਿੱਤਾ ਗਿਆ ਹੈ।

RELATED ARTICLES
POPULAR POSTS