23.9 C
Toronto
Tuesday, September 1, 2026
spot_img
HomeਕੈਨੇਡਾFrontਫਿਰੋਜ਼ਪੁਰ ਤੋਂ 12 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ ਤੋਂ 12 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ ਤੋਂ 12 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ / ਬਿਊਰੋ ਨੀਊਜ਼

ਫਿਰੋਜ਼ਪੁਰ ਤੋਂ 12 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਕਥਿਤ ਤੌਰ ‘ਤੇ 12 ਕਿਲੋ ਹੈਰੋਇਨ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਬਿੰਦਰ ਸਿੰਘ ਉਰਫ਼ ਬਿੰਦਰ ਅਤੇ ਕੁਲਵੰਤ ਸਿੰਘ ਉਰਫ਼ ਕਾਂਤਾ ਦੋਵੇਂ ਵਾਸੀ ਪਿੰਡ ਮੱਲਣ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਡਿਜ਼ਾਇਰ ਕਾਰ (ਪੀਬੀ-18-ਐਮ-8998) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ।

ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21(ਸੀ) ਅਤੇ 29 ਤਹਿਤ ਐਫਆਈਆਰ ਨੰਬਰ 35 ਮਿਤੀ 11-10-2023 ਨੂੰ ਮਾਮਲਾ ਦਰਜ ਕੀਤਾ ਗਿਆ ਹੈ।

RELATED ARTICLES
POPULAR POSTS