Breaking News
Home / ਪੰਜਾਬ / ਫਰਵਰੀ ‘ਚ ਹੋ ਸਕਦੀਆਂ ਹਨ ਪੰਜਾਬ ਵਿਧਾਨ ਸਭਾ ਚੋਣਾਂ : ਵੀ ਕੇ ਸਿੰਘ

ਫਰਵਰੀ ‘ਚ ਹੋ ਸਕਦੀਆਂ ਹਨ ਪੰਜਾਬ ਵਿਧਾਨ ਸਭਾ ਚੋਣਾਂ : ਵੀ ਕੇ ਸਿੰਘ

election-commission-759ਕਿਹਾ, ਨਿਰਪੱਖ ਤੇ ਆਜ਼ਾਦ ਚੋਣਾਂ ਕਰਵਾਉਣਾ ਚੋਣ ਕਮਿਸ਼ਨ ਦੀ ਡਿਊਟੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਚੋਣ ਅਫਸਰ ਵੀ.ਕੇ. ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੀ ਵਾਰ ਦੀ ਤਰ੍ਹਾਂ ਇਸੇ ਮਹੀਨੇ ਦਸੰਬਰ ਵਿਚ ਚੋਣ ਜ਼ਾਬਤਾ ਲੱਗ ਸਕਦਾ ਹੈ ਤੇ ਫਰਵਰੀ ਵਿਚ ਚੋਣਾਂ ਹੋ ਸਕਦੀਆਂ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੀਆਂ ਤਰੀਕਾਂ ਚੋਣ ਕਮਿਸ਼ਨ ਦਿੱਲੀ ਦੇ ਅਧਿਕਾਰੀਆਂ ਨੇ ਐਲਾਨ ਕਰਨੀਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਬਾਰੇ ਸਭ ਕੁਝ ਦਿੱਲੀ ਤੋਂ ਹੀ ਤੈਅ ਕੀਤਾ ਹੁੰਦਾ ਹੈ। ਵੀ.ਕੇ. ਸਿੰਘ ਨੇ ਕਿਹਾ ਕਿ ਚੋਣਾਂ ਵਿਚ ਕੋਈ ਹਿੰਸਾ ਨਾ ਹੋਵੇ ਇਸ ਲਈ ਵਿਸ਼ੇਸ਼ ਫਲਾਇੰਗ ਸੁਕੈਡ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਰਪੱਖ ਤੇ ਆਜ਼ਾਦ ਚੋਣਾਂ ਕਰਵਾਉਣਾ ਚੋਣ ਕਮਿਸ਼ਨ ਦੀ ਡਿਊਟੀ ਹੈ। ਕਮਿਸ਼ਨ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਏਗਾ
ਆਮ ਆਦਮੀ ਪਾਰਟੀ ਦਾ ਦਲਿਤ ਚੋਣ ਮੈਨੀਫੈਸਟੋ ਮੰਗਵਾਏ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਜਾਂਚ ਲਈ ਸਾਰੀਆਂ ਹੀ ਪਾਰਟੀਆਂ ਦੇ ਮੈਨੀਫੈਸਟੋ ਕਮਿਸ਼ਨ ਵੱਲੋਂ ਮੰਗਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਹੁਣ ਤੱਕ ਦੇ ਸਾਰੇ ਮੈਨੀਫੈਸਟੋ ਮੰਗਵਾਏ ਗਏ ਹਨ ਤੇ ਆਉਣ ਵਾਲੇ ਸਮੇਂ ਵਿਚ ਸਾਰੀਆਂ ਹੀ ਪਾਰਟੀਆਂ ਦੇ ਮੰਗਵਾਏ ਜਾਣਗੇ।

Check Also

ਪਟਿਆਲਾ ਕਾਂਗਰਸ ਦੀ ਬਗਾਵਤ ਹਾਈਕਮਾਨ ਤੱਕ ਪਹੁੰਚੀ

ਨਰਾਜ਼ ਆਗੂਆਂ ਨੇ ਰਾਹੁਲ ਨਾਲ ਫੋਨ ’ਤੇ ਕੀਤੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਕਾਂਗਰਸ ਵਿਚ ਟਿਕਟ …