Breaking News
Home / ਕੈਨੇਡਾ / Front / ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਸੂਚਨਾ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਸੂਚਨਾ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਨਾਲ ਕੀਤੀ ਮੁਲਾਕਾਤ

ਗੁਰਬਾਣੀ ਪ੍ਰਸਾਰਣ ਲਈ ਸੈਟੇਲਾਈਨ ਚੈਨਲ ਚਲਾਉਣ ਦੀ ਸਬੰਧੀ ਕੀਤੀ ਗੱਲਬਾਤ


ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਅੱਜ ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਅਪੂਰਵਾ ਚੰਦਰਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਵਫ਼ਦ ਵੱਲੋਂ ਸ਼ੋ੍ਰਮਣੀ ਕਮੇਟੀ ਵੱਲੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਚਲਾਊੁਣ ਸਬੰਧੀ ਗੱਲਬਾਤ ਕੀਤੀ ਗਈ। ਇਸ ਵਫ਼ਦ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਕੁਲਵੰਤ ਮੰਨਣ ਅਤੇ ਸ਼ਾਹਬਾਜ਼ ਸਿੰਘ ਸ਼ਾਮਲ ਸਨ। ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਕਮੇਟੀ ਮੈਂਬਰ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਇਸ ਸਬੰਧੀ ਹੀ ਅੱਜ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਤੱਕ ਪਹੁੰਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਰੱਖੇ ਪੱਖ ਨੂੰ ਸੰਜੀਦਗੀ ਨਾਲ ਸੁਣਿਆ ਹੈ ਅਤੇ ਜਲਦ ਹੀ ਇਸ ਸਬੰਧੀ ਮੁੜ ਵਿਚਾਰ-ਵਟਾਂਦਰੇ ਦੀ ਹਾਮੀ ਭਰੀ ਹੈ। ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸੈਟੇਲਾਈਟ ਚੈਨਲ ਲਈ ਕੁਝ ਤਕਨੀਕੀ ਸਮੱਸਿਆਵਾਂ ਆ ਰਹੀਆਂ ਹਨ ਜਿਨ੍ਹਾਂ ਨੂੰ ਜਲਦ ਹੀ ਹੱਲ ਕਰ ਲਿਆ ਜਾਵੇਗਾ ਅਤੇ ਸੈਟੇਲਾਈਟ ਚੈਨਲ ਸਬੰਧੀ ਪ੍ਰਕਿਰਿਆ ਨੂੰ ਮੁਕੰਮਲ ਕਰ ਲਿਆ ਜਾਵੇਗਾ।

 

Check Also

ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ

  ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …