ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤ ਲਈ ਬੰਦ ਕੀਤੇ
ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਬੁੱਧਵਾਰ 11 ਅਕਤੂਬਰ ਨੂੰ ਦੁਪਹਿਰੇ ਅਰਦਾਸ ਮਗਰੋਂ ਸੰਪੂਰਨ ਹੋ ਗਈ ਹੈ ਅਤੇ ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਬੰਦ ਕਰ ਦਿੱਤੇ ਗਏ। 15000 ਫੁੱਟ ਦੀ ਉਚਾਈ ‘ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਪਹਿਲਾਂ ਸਮਾਪਤੀ ਦੀ ਅਰਦਾਸ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।
ਅਰਦਾਸ ਮਗਰੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਗੁਰਮਤਿ ਮਰਿਆਦਾ ਦੇ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁਖ-ਆਸਣ ਵਾਲੇ ਅਸਥਾਨ ‘ਤੇ ਲਿਜਾਇਆ ਗਿਆ ਅਤੇ ਸੁਸ਼ੋਭਿਤ ਕੀਤਾ ਗਿਆ। ਇਸ ਮਗਰੋਂ ਇਸ ਸਾਲ ਦੀ ਯਾਤਰਾ ਵਾਸਤੇ ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤ ਲਈ ਬੰਦ ਕਰ ਦਿੱਤੇ ਗਏ।
ਇਸ ਮੌਕੇ ਭਾਰਤੀ ਫੌਜ ਦੇ ਜਵਾਨ ਤੇ ਅਧਿਕਾਰੀ ਵੀ ਹਾਜ਼ਰ ਸਨ, ਜੋ ਕਿ ਹਰ ਸਾਲ ਇਸ ਯਾਤਰਾ ਦੀ ਸ਼ੁਰੂਆਤ ਵੇਲੇ ਬਰਫ ਹਟਾ ਕੇ ਰਸਤੇ ਤਿਆਰ ਕਰਦੇ ਹਨ। ਬੁੱਧਵਾਰ ਨੂੰ ਇਸ ਯਾਤਰਾ ਦਾ ਆਖਰੀ ਦਿਨ ਹੋਣ ਕਾਰਨ ਵੱਡੀ ਗਿਣਤੀ ਵਿੱਚ ਸੰਗਤ ਪੁੱਜੀ। ਟਰਸਟ ਦੇ ਮੁਖੀ ਬਿੰਦਰਾ ਨੇ ਦੱਸਿਆ ਕਿ ਇਸ ਸਾਲ ਇਹ ਯਾਤਰਾ 20 ਮਈ ਨੂੰ ਆਰੰਭ ਹੋਈ ਸੀ ਅਤੇ ਚਾਰ ਮਹੀਨੇ 20 ਦਿਨ ਮਗਰੋਂ ਸੰਪੰਨ ਹੋ ਗਈ। ਇਸ ਦੌਰਾਨ ਦੋ ਲੱਖ ਤੋਂ ਵੱਧ ਸ਼ਰਧਾਲੂਆਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ।
Check Also
ਫਰੀਲੈਂਡ ਦੇ ਅਸਤੀਫੇ ਨਾਲ ਕੈਨੇਡਾ
‘ਚ ਸਿਆਸੀ ਹਲਚਲ ਤੇਜ਼ ਜਨਤਕ ਸੁਰੱਖਿਆ ਮੰਤਰੀ ਡੋਮੀਨਿਕ ਲੇਬਲੈਂਕ ਨੇ ਫਰੀਲੈਂਡ ਦੀ ਥਾਂ ਵਿੱਤ ਮੰਤਰੀ …