-4.9 C
Toronto
Friday, December 26, 2025
spot_img
Homeਹਫ਼ਤਾਵਾਰੀ ਫੇਰੀਸ੍ਰੀ ਦਰਬਾਰ ਸਾਹਿਬ ਵਿਚ ਅਲਕੋਹਲ ਅਤੇ ਰਸਾਇਣ ਵਾਲਾ ਸੈਂਟ ਵਰਤਣ 'ਤੇ ਪਾਬੰਥਿ

ਸ੍ਰੀ ਦਰਬਾਰ ਸਾਹਿਬ ਵਿਚ ਅਲਕੋਹਲ ਅਤੇ ਰਸਾਇਣ ਵਾਲਾ ਸੈਂਟ ਵਰਤਣ ‘ਤੇ ਪਾਬੰਥਿ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਵਿੱਚ ਅਲਕੋਹਲ ਅਤੇ ਰਸਾਇਣ ਵਾਲਾ ਸੈਂਟ ਵਰਤਣ ‘ਤੇ ਰੋਕ ਲਾ ਦਿੱਤੀ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸੈਕਸ਼ਨ 85 ਹੇਠ ਆਉਂਦੇ ਸਮੂਹ ਇਤਿਹਾਸਿਕ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਸ੍ਰੀ ਦਰਬਾਰ ਸਾਹਿਬ ਵਿੱਚ ਅਜਿਹੇ ਸੈਂਟ ਦੀ ਵਰਤੋਂ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਵੇਲੇ ਪਾਵਨ ਸਰੂਪ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਲਿਆਉਣ ਤੇ ਰਾਤ ਨੂੰ ਸੁੱਖ ਆਸਣ ਵੇਲੇ ਕੀਤੀ ਜਾਂਦੀ ਹੈ।
ਇਸੇ ਢੰਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਧਰਮ ਅਸਥਾਨਾਂ ‘ਤੇ ਵੀ ਅਜਿਹੇ ਸੈਂਟ ਦੀ ਵਰਤੋਂ ਹੁੰਦੀ ਹੈ। ਮੌਜੂਦਾ ਵਰਤੇ ਜਾ ਰਹੇ ਵਧੇਰੇ ਸੈਂਟ ਵਿੱਚ ਅਲਕੋਹਲ ਅਤੇ ਕੈਮੀਕਲ ਸ਼ਾਮਲ ਹੁੰਦੇ ਹਨ। ਇਹ ਮਾਮਲਾ ਬੀਤੇ ਦਿਨੀਂ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਅੰਤਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਉਭਾਰਿਆ ਗਿਆ ਸੀ।
ਮੀਟਿੰਗ ਤੋਂ ਕੁਝ ਦਿਨ ਬਾਅਦ ਹੀ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦੇ ਦਸਤਖਤਾਂ ਹੇਠ ਸੈਕਸ਼ਨ 85 ਦੇ ਸਮੂਹ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਪੱਤਰ ਜਾਰੀ ਕਰਕੇ ਇਸ ਤਰ੍ਹਾਂ ਦਾ ਇਤਰ ਵਰਤਣ ਤੋਂ ਰੋਕ ਦਿੱਤਾ ਗਿਆ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਅਜਿਹੇ ਸੈਂਟ ਦੀ ਵਰਤੋਂ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਮਾੜਾ ਪ੍ਰਭਾਵ ਪੈਂਦਾ ਹੈ।
ਅਜਿਹੇ ਸੈਂਟ ਸਾਹ ਦੀਆਂ ਬਿਮਾਰੀਆਂ ਦਾ ਵੀ ਕਾਰਨ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸੰਗਤਾਂ ਵੱਲੋਂ ਵੀ ਸ਼ਿਕਾਇਤਾਂ ਪੁੱਜੀਆਂ ਸਨ, ਜਿਸ ਦੇ ਆਧਾਰ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰਵਾਈ ਕੀਤੀ ਗਈ। ਇਸ ਦੀ ਥਾਂ ‘ਤੇ ਗੁਰਦੁਆਰਾ ਮੈਨੇਜਰਾਂ ਅਤੇ ਸੰਗਤਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਫੁੱਲਾਂ ਤੋਂ ਤਿਆਰ ਹੋਏ ਕੁਦਰਤੀ ਇਤਰ ਦੀ ਵਰਤੋਂ ਕੀਤੀ ਜਾਵੇ ਜੋ ਕਿ ਨੁਕਸਾਨਦੇਹ ਨਹੀਂ ਹਨ।

 

RELATED ARTICLES
POPULAR POSTS