-0.1 C
Toronto
Sunday, February 15, 2026
spot_img
Homeਪੰਜਾਬਡਾ. ਸਰਬਜੋਤ ਸਿੰਘ ਬਹਿਲ ਨੂੰ ਮਹਿੰਗੀ ਪਈ ਰਾਹੁਲ ਗਾਂਧੀ ਦੀ ਅੰਮ੍ਰਿਤਸਰ ਫੇਰੀ

ਡਾ. ਸਰਬਜੋਤ ਸਿੰਘ ਬਹਿਲ ਨੂੰ ਮਹਿੰਗੀ ਪਈ ਰਾਹੁਲ ਗਾਂਧੀ ਦੀ ਅੰਮ੍ਰਿਤਸਰ ਫੇਰੀ

ਅੰਮ੍ਰਿਤਸਰ : ਡਾ. ਸਰਬਜੋਤ ਸਿੰਘ ਬਹਿਲ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਅੰਮ੍ਰਿਤਸਰ ਫੇਰੀ ਮਹਿੰਗੀ ਪੈ ਗਈ ਹੈ। ਇਸਦੇ ਚੱਲਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਸਰਬਜੋਤ ਸਿੰਘ ਬਹਿਲ ਕੋਲੋਂ ਅਕਾਦਮਿਕ ਮਾਮਲਿਆਂ ਦੇ ਡੀਨ ਦੀ ਜ਼ਿੰਮੇਵਾਰੀ ਵਾਪਸ ਲੈ ਲਈ ਗਈ ਹੈ। ਹੁਣ ਇਸ ਅਹੁਦੇ ‘ਤੇ ਬਿਕਰਮਜੀਤ ਸਿੰਘ ਬਾਜਵਾ ਨੂੰ ਨਿਯੁਕਤ ਕਰ ਦਿੱਤਾ ਗਿਆ ਹੈ। ਡਾ. ਬਹਿਲ ਯੂਨੀਵਰਸਿਟੀ ਦੇ ਆਰਕੀਟੈਕਟ ਵਿਭਾਗ ਦੇ ਹੈਡ ਦੇ ਅਹੁਦੇ ‘ਤੇ ਕੰਮ ਕਰ ਰਹੇ ਸਨ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚੇ ਸਨ। ਜਿਸ ਦੌਰਾਨ ਰਾਹੁਲ ਦੇ ਨਾਲ ਡਾ. ਸਰਬਜੋਤ ਸਿੰਘ ਬਹਿਲ ਹੀ ਰਹੇ ਸਨ ਅਤੇ ਕਾਂਗਰਸ ਪਾਰਟੀ ਦਾ ਕੋਈ ਵੀ ਆਗੂ ਰਾਹੁਲ ਦੇ ਨਾਲ ਨਹੀਂ ਸੀ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਡਾ. ਬਹਿਲ ਵਲੋਂ ਆਪਣਾ ਇਹ ਅਹੁਦਾ ਖੁਦ ਛੱਡਿਆ ਗਿਆ ਹੈ ਜਾਂ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਮਜਬੂਰ ਕੀਤਾ ਗਿਆ ਹੈ।

 

RELATED ARTICLES
POPULAR POSTS