Breaking News
Home / ਪੰਜਾਬ / ਜੀਤ ਮਹਿੰਦਰ ਸਿੱਧੂ ਅਕਾਲੀ ਦਲ ‘ਚੋਂ ਮੁਅੱਤਲ

ਜੀਤ ਮਹਿੰਦਰ ਸਿੱਧੂ ਅਕਾਲੀ ਦਲ ‘ਚੋਂ ਮੁਅੱਤਲ

ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਲੱਗੇ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੁੱਛਿਆ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਵੇ। ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਜੀਤ ਮਹਿੰਦਰ ਸਿੰਘ ਸਿੱਧੂ ਖਿਲਾਫ ਮਿਲੀ ਸ਼ਿਕਾਇਤ ‘ਤੇ ਵਰਚੁਅਲ ਮੀਟਿੰਗ (ਵੀਡੀਓ ਕਾਨਫਰੰਸ) ਕਰਕੇ ਚਰਚਾ ਕੀਤੀ। ਇਹ ਸ਼ਿਕਾਇਤ ਤਲਵੰਡੀ ਸਾਬੋ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੂੰ ਦਿੱਤੀ ਸੀ, ਜਿਨ੍ਹਾਂ ਨੇ ਅੱਗੇ ਸ਼ਿਕਾਇਤ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜੀ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ, ਜਿਸ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤੀ, ਵਿਚ ਵਿਰਸਾ ਸਿੰਘ ਵਲਟੋਹਾ, ਸ਼ਰਨਜੀਤ ਸਿੰਘ ਢਿੱਲੋਂ, ਮਨਤਾਰ ਸਿੰਘ ਬਰਾੜ ਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਚਰਚਾ ਮਗਰੋਂ ਫੈਸਲਾ ਲਿਆ ਗਿਆ ਕਿ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਵੀ ਮੰਗਿਆ ਗਿਆ ਹੈ। ਅਨੁਸ਼ਾਸਨੀ ਕਮੇਟੀ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਪਾਰਟੀ ਖਿਲਾਫ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਪਾਰਟੀ ਦੇ ਹੁਕਮ ਸਭ ਤੋਂ ਸਰਵਉੱਚ ਰਹਿਣਗੇ।

Check Also

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ

ਕਿਹਾ : ਸਾਨੂੰ ਸਾਰਿਆਂ ਨੂੰ ਵਾਤਾਵਰਣ ਬਚਾਉਣ ਲਈ ਆਉਣਾ ਚਾਹੀਦੈ ਅੱਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਰਾਜ ਸਭਾ …