ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮਾਲ ਵਿਭਾਗ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਸਬੰਧੀ ਸਰਲ ਪੰਜਾਬੀ ‘ਚ ਤਿਆਰ ਕੀਤਾ ਨਵਾਂ ਪ੍ਰੋਫਾਰਮਾ ਜਾਰੀ ਕਰ ਦਿੱਤਾ ਹੈ। ਇਸ ਨਾਲ ਹੁਣ ਆਮ ਵਿਅਕਤੀ ਆਪਣੀ ਜਾਇਦਾਦ ਦੇ ਦਸਤਾਵੇਜ਼ ਆਸਾਨੀ ਨਾਲ ਪੜ੍ਹ ਸਕੇਗਾ।
ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਮਾਲ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਹਨ ਕਿ ਜਾਇਦਾਦ ਦੇ ਮਾਲਕ ਦੀ ਇੱਛਾ ਮੁਤਾਬਕ ਨਵੇਂ ਪ੍ਰੋਫਾਰਮੇ ਨਾਲ ਰਜਿਸਟਰੇਸ਼ਨ ਕੀਤੀ ਜਾਵੇ ਤਾਂ ਕਿ ਉਸ ਨੂੰ ਆਪਣੇ ਦਸਤਾਵੇਜ਼ ਪੜ੍ਹਨ ‘ਚ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਇਹ ਪ੍ਰੋਫਾਰਮਾ ਸਬ-ਰਜਿਸਟਰਾਰ ਅਤੇ ਸੰਯੁਕਤ ਸਬ-ਰਜਿਸਟਰਾਰ ਦੇ ਦਫ਼ਤਰਾਂ ਵਿੱਚ ਵੀ ਭੇਜ ਦਿੱਤਾ ਗਿਆ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …