14.8 C
Toronto
Monday, October 5, 2026
spot_img
Homeਪੰਜਾਬਖਹਿਰਾ ਦੀ ਜ਼ਮਾਨਤ ਅਰਜ਼ੀ 'ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ

ਖਹਿਰਾ ਦੀ ਜ਼ਮਾਨਤ ਅਰਜ਼ੀ ‘ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ

ਖਹਿਰਾ ਦੀ ਜ਼ਮਾਨਤ ਅਰਜ਼ੀ ‘ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਰਾਖਵਾਂਚੰਡੀਗੜ੍ਹ/ਬਿਊਰੋ ਨਿਊਜ਼ : ਡਰੱਗ ਤਸਕਰੀ ਦੇ ਮਾਮਲੇ ‘ਚ ਘਿਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਵੀਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ।
ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ। ਧਿਆਨ ਰਹੇ ਕਿ ਸੁਖਪਾਲ ਸਿੰਘ ਖਹਿਰਾ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਖਲ ਕਰਕੇ ਉਨ੍ਹਾਂ ‘ਤੇ ਹਾਈ ਕਾਰਵਾਈ ਅਤੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਸੀ, ਜਿਸ ‘ਤੇ ਅੱਜ ਕੋਰਟ ਵੱਲੋਂ ਸੁਣਵਾਈ ਕੀਤੀ ਗਈ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੰਘੀ 28 ਸਤੰਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਜਲਾਲਾਬਾਦ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਅਨੁਸਾਰ ਖਹਿਰਾ ਖਿਲਾਫ ਇਹ ਕਾਰਵਾਈ 2015 ਦੇ ਐਨਡੀਪੀਐਸ ਮਾਮਲੇ ਤਹਿਤ ਕੀਤੀ ਗਈ ਸੀ।
ਗ੍ਰਿਫ਼ਤਾਰੀ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਖਹਿਰਾ ਨੂੰ ਨਾਭਾ ਦੀ ਜੇਲ੍ਹ ‘ਚ ਭੇਜ ਦਿੱਤਾ ਗਿਆ ਸੀ। ਜਦਕਿ ਸੁਖਪਾਲ ਖਹਿਰਾ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਗੈਰਕਾਨੂੰਨੀ ਦੱਸਦਿਆਂ ਇਸ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ।

RELATED ARTICLES
POPULAR POSTS