Breaking News
Home / ਕੈਨੇਡਾ / Front / ਡਾ. ਰਾਜ ਕੁਮਾਰ ਵੇਰਕਾ ਨੇ ਭਾਜਪਾ ਨੂੰ ਕਿਹਾ ਅਲਵਿਦਾ

ਡਾ. ਰਾਜ ਕੁਮਾਰ ਵੇਰਕਾ ਨੇ ਭਾਜਪਾ ਨੂੰ ਕਿਹਾ ਅਲਵਿਦਾ

ਮੁੜ ਤੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਕੀਤਾ ਐਲਾਨ


ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੀ ਸਿਆਸਤ ਦੇ ਵੱਡੇ ਦਲਿਤ ਚਿਹਰੇ ਅਤੇ ਚੰਨੀ ਸਰਕਾਰ ਵਿਚ ਕੈਬਨਿਟ ਮੰਤਰੀ ਰਹੇ ਰਾਜ ਕੁਮਾਰ ਵੇਰਕਾ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਅਤੇ ਮੁੜ ਤੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਡਾ. ਵੇਰਕਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਅਤੇ ਮੈਂ ਅੱਜ ਹੀ ਦਿੱਲੀ ਜਾ ਰਿਹਾ ਹਾਂ ਅਤੇ ਉੱਥੇ ਜਾ ਕੇ ਕਾਂਗਰਸ ਪਾਰਟੀ ਵਿਚ ਮੁੜ ਤੋਂ ਸ਼ਾਮਿਲ ਹੋਵਾਂਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਭਾਜਪਾ ਵਿਚ ਸ਼ਾਮਿਲ ਹੋਣ ਦੀ ਕੀਤੀ ਗ਼ਲਤੀ ਨੂੰ ਸੁਧਾਰਨ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਕਈ ਹੋਰ ਆਗੂ ਵੀ ਉਨ੍ਹਾਂ ਨਾਲ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣਗੇ। ਧਿਆਨ ਰਹੇ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੋਈ ਕਾਂਗਰਸ ਪਾਰਟੀ ਦੀ ਹਾਰ ਤੋਂ ਬਾਅਦ ਰਾਜ ਕੁਮਾਰ ਵੇਰਕਾ ਕਾਂਗਰਸ ਪਾਰਟੀ ਦਾ ਸਾਥ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਜਦੋਂ ਰਾਜ ਕੁਮਾਰ ਵੇਰਕਾ ਨੇ ਕਾਂਗਰਸ ਪਾਰਟੀ ਛੱਡੀ ਸੀ ਤਾਂ ਸਾਰੇ ਸਿਆਸੀ ਮਾਹਿਰ ਹੈਰਾਨ ਸਨ ਅਤੇ ਅੱਜ ਡਾ. ਵੇਰਕਾ ਦੀ ਮੁੜ ਤੋਂ ਘਰ ਵਾਪਸੀ ਨੇ ਫਿਰ ਤੋਂ ਸਭ ਨੂੰ ਹੈਰਾਨ ਕਰ ਦਿੱਤਾ ਹੈ।

Check Also

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …