Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੱਖੀ ਖੁੱਲ੍ਹੀ ਬਹਿਸ ’ਚ ਹਿੱਸਾ ਨਹੀਂ ਲਵੇਗਾ ਸ਼ੋ੍ਰਮਣੀ ਅਕਾਲੀ ਦਲ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੱਖੀ ਖੁੱਲ੍ਹੀ ਬਹਿਸ ’ਚ ਹਿੱਸਾ ਨਹੀਂ ਲਵੇਗਾ ਸ਼ੋ੍ਰਮਣੀ ਅਕਾਲੀ ਦਲ

ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦਿੱਤੀ ਜਾਣਕਾਰੀ


ਮੋਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ 1 ਨਵੰਬਰ ਨੂੰ ਲੁਧਿਆਣਾ ਸਥਿਤ ਖੇਤੀਬਾੜੀ ਯੂਨੀਵਰਸਿਟੀ ’ਚ ਖੁੱਲੀ ਬਹਿਸ ਰੱਖੀ ਗਈ ਹੈ। ਮੁੱਖ ਮੰਤਰੀ ਦੀ ਇਸ ਖੁੱਲ੍ਹੀ ਬਹਿਸ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਇਸ ਬਹਿਸ ਵਿਚ ਹਿੱਸਾ ਨਹੀਂ ਲਵੇਗਾ। ਉਨ੍ਹਾਂ ਕਿਹਾ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਸੁਪਰੀਮ ਕੋਰਟ ਵਿਚ ਕਿਉਂ ਨਹੀਂ ਬੋਲੇ। ਉਨ੍ਹਾਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਪੰਜਾਬ ਦਾ ਪੱਖ ਕਮਜ਼ੋਰ ਕਰਕੇ ਹਰਿਆਣਾ ਦੇ ਹੱਕ ਵਿਚ ਭੁਗਤਣ ਦਾ ਮੁੱਖ ਮੰਤਰੀ ਭਗਵੰਤ ਮਾਨ ’ਤੇ ਆਰੋਪ ਵੀ ਲਗਾਇਆ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿਚ ਪੰਜਾਬ ਦਾ ਪੱਖ ਕਮਜ਼ੋਰ ਕਰਕੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਖੁੱਲ੍ਹੀ ਬਹਿਸ ਵਿਚ ਆਉਣ ਤੋਂ ਕਿਨਾਰਾ ਕਰ ਚੁੱਕੇ ਹਨ ਜਦਕਿ ਇਸ ਤੋਂ ਪਹਿਲਾਂ ਉਕਤ ਦੋਵੇਂ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਖੁੱਲ੍ਹੀ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰ ਲਿਆ ਸੀ।

 

Check Also

ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚੁਣੌਤੀ

ਕਿਹਾ : 4 ਜੂਨ ਤੋਂ ਬਾਅਦ ਸੱਚਾਈ ਆ ਜਾਵੇਗੀ ਸਾਹਮਣੇ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਲੋਕ ਸਭਾ …