Breaking News
Home / ਕੈਨੇਡਾ / Front / ਅਦਾਲਤ ਨੇ ਸੰਜੇ ਸਿੰਘ ਨੂੰ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

ਅਦਾਲਤ ਨੇ ਸੰਜੇ ਸਿੰਘ ਨੂੰ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

ਸੰਜੇ ਸਿੰਘ ਬੋਲੇ : ਮੋਦੀ ਇੰਡੀਆ ਦੇ ਨਹੀਂ ਬਲਕਿ ਅਡਾਨੀ ਦੇ ਪ੍ਰਧਾਨ ਮੰਤਰੀ


ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਕੋਰਟ ਤੋਂ ਬਾਹਰ ਆਉਂਦੇ ਹੀ ਸੰਜੇ ਸਿੰਘ ਨੇ ਕਿਹਾ ਕਿ ਨਰਿੰਦਰ ਮੋਦੀ ਇੰਡੀਆ ਦੇ ਨਹੀਂ ਬਲਕਿ ਅਡਾਨੀ ਦੇ ਪ੍ਰਧਾਨ ਮੰਤਰੀ ਅਤੇ ਅਡਾਨੀ ਦੇ ਘੋਟਾਲਿਆਂ ਦੀ ਜਾਂਚ ਕਦੋਂ ਹੋਵੇਗੀ। ਅੱਜ ਹੋਈ ਸੁਣਵਾਈ ਦੌਰਾਨ ਕੋਰਟ ਨੇ ‘ਆਪ’ ਸਾਂਸਦ ਨੂੰ ਕਿਹਾ ਕਿ ਅਦਾਲਤ ’ਚ ਅਜਿਹੇ ਮਾਮਲਿਆਂ ਦਾ ਜ਼ਿਕਰ ਨਾ ਕੀਤਾ ਜਾਵੇ ਜਿਨ੍ਹਾਂ ਦਾ ਸਬੰਧ ਕੇਸ ਨਾਲ ਨਹੀਂ। ਸੰਜੇ ਸਿੰਘ ਨਾਲ ਸਬੰਧਤ ਇਸ ਮਾਮਲੇ ਦੀ ਸੁਣਵਾਈ ਸਪੈਸ਼ਲ ਜਸਟਿਸ ਐਮ ਕੇ ਨਾਗਪਾਲ ਵੱਲੋਂ ਕੀਤੀ ਗਈ। ਈਡੀ ਨੇ ਲੰਘੀ 4 ਅਕਤੂਬਰ ਨੂੰ ਸੰਜੇ ਸਿੰਘ ਦੇ ਘਰ 10 ਘੰਟੇ ਚਲੀ ਛਾਪੇਮਾਰੀ ਤੋਂ ਬਾਅਦ ਗਿ੍ਰਫਤਾਰ ਕਰ ਲਿਆ ਸੀ। 5 ਅਕਤੂਬਰ ਨੂੰ ਉਨ੍ਹਾਂ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਸੰਜੇ ਸਿੰਘ ਨੂੰ 10 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ ਅਤੇ ਬਾਅਦ ਵਿਚ ਤਿੰਨ ਦਿਨਾਂ ਦਾ ਰਿਮਾਂਡ ਹੋਰ ਵਧਾ ਦਿੱਤਾ ਗਿਆ ਸੀ। ਉਧਰ ਅੱਜ ਸੰਜੇ ਸਿੰਘ ਨੇ ਦਿੱਲੀ ਸ਼ਰਾਬ ਘੋਟਾਲਾ ਮਾਮਲੇ ’ਚ ਕੀਤੀ ਆਪਣੀ ਗਿ੍ਰਫ਼ਤਾਰੀ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਅਤੇ ਉਨ੍ਹਾਂ ਟ੍ਰਾਇਲ ਕੋਰਟ ਵੱਲੋਂ ਦਿੱਤੇ ਗਏ ਰਿਮਾਂਡ ਨੂੰ ਵੀ ਚੁਣੌਤੀ ਦਿੱਤੀ ਹੈ।

Check Also

ਪੰਜਾਬ ’ਚ ਚੋਣਾਂ ਦੌਰਾਨ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਹੋਣਗੀਆਂ ਤਾਇਨਾਤ

ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਹੋਵੇਗੀ ਸਖਤ ਸੁਰੱਖਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਚੋਣ ਪ੍ਰਕਿਰਿਆ ਅਮਨ ਸ਼ਾਂਤੀ …