25 C
Toronto
Tuesday, July 14, 2026
spot_img
HomeਕੈਨੇਡਾFrontਪੰਜਾਬ ਭਾਜਪਾ ਦੇ 40 ਆਗੂਆਂ ਦੀ ਸੁਰੱਖਿਆ ਘਟਾਈ

ਪੰਜਾਬ ਭਾਜਪਾ ਦੇ 40 ਆਗੂਆਂ ਦੀ ਸੁਰੱਖਿਆ ਘਟਾਈ

ਪੰਜਾਬ ਭਾਜਪਾ ਦੇ 40 ਆਗੂਆਂ ਦੀ ਸੁਰੱਖਿਆ ਘਟਾਈ
ਕੇਂਦਰ ਸਰਕਾਰ ਨੇ ਵਾਈ ਸ਼੍ਰੇਣੀ ਦੀ ਸੁਰੱਖਿਆ ਘਟਾ ਐਕਸ ਸ਼੍ਰੇਣੀ ਦੀ ਕੀਤੀ


ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਪੰਜਾਬ ਭਾਜਪਾ ਦੇ 40 ਆਗੂਆਂ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ ਹੈ। ਇਨ੍ਹਾਂ ਵਿਚੋਂ ਕਈ ਆਗੂ ਉਹ ਹਨ ਜੋ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ। ਲੰਘੇ ਸਾਲ ਸੂਬਾ ਸਰਕਾਰ ਵੱਲੋਂ ਸੁਰੱਖਿਆ ’ਚ ਕਟੌਤੀ ਕੀਤੇ ਜਾਣ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਜਪਾ ’ਚ ਆਏ ਆਗੂਆਂ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਸ਼ੇ੍ਰਣੀ ਦੀ ਸੁਰੱਖਿਆ ਦਿੱਤੀ ਗਈ ਸੀ। ਪ੍ਰੰਤੂ ਹੁਣ ਇਕ ਸਾਲ ਬਾਅਦ ਸੁਰੱਖਿਆ ਨੂੰ ਵਾਪਸ ਲੈਣ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ ਇਹ ਬਦਲਾਅ ਕੀਤਾ ਗਿਆ ਹੈ, ਜਿਸ ਅਨੁਸਾਰ ਲਗਭਗ 40 ਭਾਜਪਾ ਆਗੂਆਂ ਦੀ ਸੁਰੱਖਿਆ ਨੂੰ ਘਟਾਇਆ ਗਿਆ ਹੈ। ਇਨ੍ਹਾਂ ਦੀ ਸੁਰੱਖਿਆ ਵਾਈ ਸ਼ੇ੍ਰਣੀ ਤੋਂ ਘਟਾ ਕੇ ਐਕਸ ਸ਼ੇ੍ਰਣੀ ਦੀ ਕਰ ਦਿੱਤੀ ਗਈ ਹੈ। ਇਨ੍ਹਾਂ 40 ਆਗੂਆਂ ਵਿਚ ਕੌਣ-ਕੌਣ ਸ਼ਾਮਲ ਹੈ ਫਿਲਹਾਲ ਇਸ ਸਬੰਧੀ ਪੁਸ਼ਟੀ ਨਹੀਂ ਕੀਤੀ ਗਈ। ਧਿਆਨ ਰਹੇ ਕਿ ਵਾਈ ਸ਼ੇ੍ਰਣੀ ਦੀ ਸੁਰੱਖਿਆ ’ਚ 1 ਜਾਂ 2 ਕਮਾਂਡੋ ਅਤੇ ਪੁਲਿਸ ਕਰਮੀਆਂ ਸਮੇਤ 8 ਜਵਾਨ ਸੁਰੱਖਿਆ ਲਈ ਤਾਇਨਾਤ ਹੁੰਦੇ ਹਨ ਜਦਕਿ ਐਕਸ ਸ਼ੇ੍ਰਣੀ ਦੀ ਸੁਰੱਖਿਆ ਵਿਚ ਸਿਰਫ਼ 2 ਕਰਮਚਾਰੀ ਹੀ ਸੁਰੱਖਿਆ ’ਚ ਤਾਇਨਾਤ ਹੁੰਦੇ ਹਨ।

RELATED ARTICLES
POPULAR POSTS