Breaking News
Home / ਕੈਨੇਡਾ / Front / ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ

ਜਲੰਧਰ ਦੇ ਕਈ ਸਿਆਸੀ ਆਗੂ ‘ਆਪ’ ’ਚ ਹੋਏ ਸ਼ਾਮਲ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ


ਜਲੰਧਰ/ਬਿਊਰੋ ਨਿਊਜ਼ : ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਪਾਰਟੀ ਦੇ ਕਈ ਕੌਂਸਲਰਾਂ ਸਮੇਤ ਕਈ ਸਿਆਸੀ ਆਗੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਨ੍ਹਾਂ ਕੌਂਸਲਰ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਵਾਗਤ ਕੀਤਾ ਗਿਆ। ਜਲੰਧਰ ਦੇ ਸਾਬਕਾ ਕਾਂਗਰਸੀ ਕੌਂਸਲਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ, ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਰਮਨ ਅਰੋੜਾ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਪਾਰਟੀ ’ਚ ਸ਼ਾਮਲ ਕੀਤਾ ਗਿਆ। ਜਿਨ੍ਹਾਂ ’ਚ ਸਾਬਕਾ ਕੌਂਸਲਰ ਸ਼ਮਸ਼ੇਰ ਖਹਿਰਾ, ਮੋਨੂੰ ਵੜਿੰਗ, ਬਾਲ ਕਿਸ਼ਨ ਬਾਲੀ, ਦੀਪਕ ਸ਼ਾਰਦਾ, ਦੇਸਰਾਜ ਜੱਸਲ, ਮਨਮੋਹਨ ਰਾਜੂ, ਓਮ ਪ੍ਰਕਾਸ਼ ਆਦਿ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਧਿਆਨ ਰਹੇ ਕਿ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ਵੱਲੋਂ ਭਾਵੇਂ ਹਾਲੇ ਨਗਰ ਨਿਗਮ ਚੋਣਾਂ ਸਬੰਧੀ ਕੋਈ ਸ਼ਡਿਊਲ ਜਾਰੀ ਨਹੀਂ ਕੀਤਾ ਗਿਆ ਪ੍ਰੰਤੂ ਜਲੰਧਰ ਨਗਰ ਨਿਗਮ ਦੀ ਵਾਰਡਬੰਦੀ ਨੂੰ ਫਾਈਨਲ ਕਰ ਦਿੱਤਾ ਗਿਆ ਅਤੇ 15 ਨਵੰਬਰ ਦੇ ਨੇੜੇ-ਤੇੜੇ ਚੋਣਾਂ ਕਰਵਾਉਣ ਦਾ ਵਾਅਦਾ ਕੀਤਾ ਗਿਆ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਹਿਰ ਦੀਆਂ ਸਿਆਸੀ ਸਰਗਰਮੀਆਂ ਵਿਚ ਤੇਜੀ ਆ ਗਈ ਹੈ।

Check Also

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ

ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ …