8.2 C
Toronto
Friday, November 7, 2025
spot_img
HomeਕੈਨੇਡਾFrontਪੰਜਾਬ ਵਿਚ ‘ਆਪ’ ਨੇ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਨੂੰ ਕੀਤਾ ਭੰਗਾ

ਪੰਜਾਬ ਵਿਚ ‘ਆਪ’ ਨੇ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਨੂੰ ਕੀਤਾ ਭੰਗਾ

ਪੰਜਾਬ ਵਿਚ ‘ਆਪ’ ਨੇ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਨੂੰ ਕੀਤਾ ਭੰਗਾ
ਸਾਰੇ ਬਲਾਕਾਂ ਅਤੇ ਸਰਕਲ ਇੰਚਾਰਜਾਂ ਨੂੰ ਵੀ ਅਹੁਦਿਆਂ ਤੋਂ ਹਟਾਇਆ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀਆਂ ਨੂੰ ਭੰਗ ਕਰ ਦਿੱਤਾ ਹੈ। ਸਾਰੇ ਬਲਾਕ ਅਤੇ ਸਰਕਲ ਇੰਚਾਰਜਾਂ ਨੂੰ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਇਹ ਹੁਕਮ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧਰਾਮ ਧੀਮਾਨ ਵੱਲੋਂ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅਹੁਦਿਆਂ ਤੋਂ ਹਟਾਏ ਗਏ ਸਾਰੇ ਸਰਕਲ ਪ੍ਰਧਾਨਾਂ ਅਤੇ ਬਲਾਕ ਇੰਚਾਰਜਾਂ ਨੇ ਬਹੁਤ ਵਧੀਆ ਕੰਮ ਕੀਤਾ ਪ੍ਰੰਤੂ ਹੁਣ ਨੌਜਵਾਨਾਂ ਨੂੰ ਵੀ ਪਾਰਟੀ ’ਚ ਸੇਵਾ ਕਰਨ ਦਾ ਮੌਕਾ ਦੇਣਾ ਚਾਹੀਦਾ ਹੈ, ਜਿਸ ਦੇ ਚਲਦਿਆਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਅਤੇ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਨਵੀਂ ਕਾਰਜਕਾਰਨੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ ਤਾਂ ਜੋ ਪਾਰਟੀ ਵਿਚ ਨਵੀਂ ਜਾਨ ਫੂਕੀ ਜਾ ਸਕੀ। ਲੁਧਿਆਣਾ ਦੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਨੇ ਕਿ ਆਮ ਆਦਮੀ ਪਾਰਟੀ ਹੀ ਇਕ ਅਜਿਹੀ ਪਾਰਟੀ ਜੋ ਸਾਰੇ ਵਰਕਰਾਂ ਨੂੰ ਅਹਿਮ ਅਹੁਦਿਆਂ ’ਤੇ ਕੰਮ ਕਰਨ ਦਾ ਮੌਕਾ ਦਿੰਦੀ ਹੈ ਅਤੇ ਪਾਰਟੀ ਵੱਲੋਂ ਜਲਦੀ ਹੀ ਨਵੇਂ ਅਹੁਦੇਦਾਰਾਂ ਸਬੰਧੀ ਐਲਾਨ ਕੀਤਾ ਜਾਵੇਗਾ।

RELATED ARTICLES
POPULAR POSTS