18 ਆਈਏਐਸ ਅਤੇ 2 ਪੀਸੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਅੱਜ ਫਿਰ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ’ਚ 18 ਆਈਏਐਸ ਅਤੇ 2 ਪੀਸੀਐਸ ਅਧਿਕਾਰੀ ਸ਼ਾਮਲ ਹਨ। ਇਹ ਹੁਕਮ ਚੀਫ਼ ਸਕੱਤਰ ਪੰਜਾਬ ਅਨੁਰਾਗ ਸ਼ਰਮਾ ਵੱਲੋਂ ਜਾਰੀ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਦਾ ਚਾਰਜ ਦਿੱਤਾ ਗਿਆ। ਪੰਜਾਬ ’ਚ ਰਾਜਨੀਤਿਕ ਫੇਰ ਬਦਲ ਦੇ ਚਲਦਿਆਂ ਇਹ ਕਦਮ ਚੁੱਕਿਆ ਹੈ। ਇਨ੍ਹਾਂ ਸਥਾਨਕ ਸਰਕਾਰਾਂ ਦੇ ਸੈਕਟਰੀ ਅਜੋਏ ਸ਼ਰਮਾ ਤੋਂ ਇਲਾਵਾ ਅੰਮਿ੍ਰਤਸਰ ਦੇ ਡੀਸੀ ਅੰਮਿਤ ਤਲਵਾਰ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਜਗ੍ਹਾ ਘਨਸ਼ਿਆਮ ਥੋਰੀ ਅੰਮਿ੍ਰਤਸਰ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਅਫ਼ਸਰਾਂ ਦੀ ਬਦਲੀ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਜਦਕਿ ਇਸ ਤੋਂ ਪਹਿਲਾਂ ਵੀ ਕਈ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਜਾ ਚੁੱਕਿਆ ਹੈ। ਸੂਬਾ ਸਰਕਾਰ ਅਨੁਸਾਰ ਕਾਰਜ ਪ੍ਰਣਾਲੀ ਨੂੰ ਨਿਰਪੱਖ ਅਤੇ ਪ੍ਰਭਾਵੀ ਬਣਾਉਣ ਦੇ ਇਰਾਦੇ ਨਾਲ ਸਮੇਂ-ਸਮੇਂ ’ਤੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਜਾਂਦੀਆਂ ਹਨ।