8.2 C
Toronto
Friday, November 7, 2025
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ’ਤੇ 1 ਨਵੰਬਰ ਦੀ ਬਹਿਸ...

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ’ਤੇ 1 ਨਵੰਬਰ ਦੀ ਬਹਿਸ ਤੋਂ ਭੱਜਣ ਦੇ ਲਗਾਏ ਆਰੋਪ

ਕਿਹਾ : ਵਿਰੋਧੀ ਪਾਰਟੀਆਂ ਦੇ ਲੀਡਰਾਂ ਨੂੰ ਆਪਣੇ ਗੁਨਾਹਾਂ ਦਾ ਡਰ ਸਤਾਉਣ ਲੱਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਆਸੀ ਵਿਰੋਧੀ ਪਾਰਟੀਆਂ ’ਤੇ 1 ਨਵੰਬਰ ਦੀ ਬਹਿਸ ਤੋਂ ਭੱਜਣ ਦੇ ਆਰੋਪ ਲਗਾਏ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦਾ ਡਰ ਸਤਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਸੂਬੇ ਨੂੰ ਬਰਬਾਦ ਕਰਨ ਵਾਲੇ ਲੋਕਾਂ ਨਾਲ ਗੰਢਤੁੱਪ ਸੀ ਜਿਸ ਕਰਕੇ ਉਹ 1 ਨਵੰਬਰ ਦੀ ਬਹਿਸ ਵਿੱਚ ਆਉਣ ਤੋਂ ਪਾਸਾ ਵੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਸੂਬੇ ਦੇ ਲਹੂ ਨਾਲ ਭਿੱਜੇ ਹੋਏ ਹਨ ਕਿਉਂਕਿ ਇਨ੍ਹਾਂ ਲੀਡਰਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਹਮੇਸ਼ਾ ਗੱਦਾਰੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਸੂਬੇ ਨਾਲ ਕਮਾਏ ਧ੍ਰੋਹ ਲਈ ਕਦੇ ਵੀ ਲੋਕ ਇਨ੍ਹਾਂ ਨੂੰ ਮੁਆਫ਼ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹਿਸ ਪੰਜਾਬ ਨੂੰ ਕੀਹਨੇ ਅਤੇ ਕਿਵੇਂ ਲੁੱਟਣ ਉਤੇ ਕੇਂਦਰਿਤ ਹੋਵੇਗੀ ਜਿਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਾ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਨੌਜਵਾਨਾਂ, ਖੇਤੀਬਾੜੀ, ਵਪਾਰ-ਦੁਕਾਨਦਾਰ ਅਤੇ ਦਰਿਆਈ ਪਾਣੀਆਂ ਉਤੇ ਡਾਕਾ ਮਾਰਨ ਸਣੇ ਸੂਬੇ ਨਾਲ ਸਬੰਧਤ ਮਸਲਿਆਂ ਉਤੇ ਚਰਚਾ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਧੋਖਾ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਲੀਡਰ ਆਉਣ ਜਾਂ ਨਾ ਆਉਣ ਪਰ ਉਹ ਬਹਿਸ ਲਈ ਇਨ੍ਹਾਂ ਨੇਤਾਵਾਂ ਦੀਆਂ ਕੁਰਸੀਆਂ ਡਾਹ ਕੇ ਰੱਖਣਗੇ। ਜ਼ਿਕਰਯੋਗ ਹੈ ਕਿ ਇਹ ਬਹਿਸ 1 ਨਵੰਬਰ, 2023 ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਚ ਰੱਖੀ ਗਈ ਹੈ।
RELATED ARTICLES
POPULAR POSTS