-8 C
Toronto
Tuesday, March 3, 2026
spot_img
HomeਕੈਨੇਡਾFrontਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਨਵੇਂ ਬਲਾਕ ਪ੍ਰਧਾਨਾਂ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਨਵੇਂ ਬਲਾਕ ਪ੍ਰਧਾਨਾਂ ਦਾ ਐਲਾਨ

ਸਰਕਲ ਇੰਚਾਰਜ ਦੀ ਪੋਸਟ ਕੀਤੀ ਖਤਮ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਜਲੰਧਰ, ਅੰਮਿ੍ਰਤਸਰ, ਪਟਿਆਲਾ, ਹੁਸ਼ਿਆਰਪੁਰ, ਸੰਗਰੂਰ ਤੇ ਸੂਬੇ ਦੇ ਹੋਰ ਜ਼ਿਲ੍ਹਿਆਂ ’ਚ 1629 ਨਵੇਂ ਆਗੂਆਂ ਨੂੰ ਬਲਾਕ ਪ੍ਰਧਾਨਾਂ ਵਜੋਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ, ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧਰਾਮ ਦੇ ਹਸਤਾਖ਼ਰ ਹੇਠ ਲਿਸਟ ਜਾਰੀ ਹੋਈ ਹੈ। ਇਕੱਲੇ ਅੰਮਿ੍ਰਤਸਰ ’ਚ 80 ਨਵੇਂ ਬਲਾਕ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਵੱਲੋਂ ਸਰਕਲ ਇੰਚਾਰਜ ਦੀ ਪੋਸਟ ਖ਼ਤਮ ਕਰ ਦਿੱਤੀ ਗਈ ਹੈ ਤੇ ਉਨ੍ਹਾਂ ਦੀ ਜਗ੍ਹਾ ਵੀ ਬਲਾਕ ਪ੍ਰਧਾਨ ਬਣਾਏ ਗਏ ਹਨ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਲੰਘੇ ਸ਼ਨਿਚਰਵਾਰ ਨੂੰ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਸੀ ਤੇ ਜਲਦ ਹੀ ਸਾਰੇ ਅਹੁਦਿਆਂ ’ਤੇ ਨਵੀਆਂ ਨਿਯੁਕਤੀਆਂ ਕਰਨ ਦਾ ਐਲਾਨ ਕੀਤਾ ਸੀ।
RELATED ARTICLES
POPULAR POSTS