Breaking News
Home / ਕੈਨੇਡਾ / Front / ਕ੍ਰਿਕਟ ਵਿਸ਼ਵ ਕੱਪ ’ਚ ਭਾਰਤ ਅੰਕਾਂ ਵਾਲੀ ਸੂਚੀ ’ਚ ਪਹਿਲੇ ਨੰਬਰ ’ਤੇ

ਕ੍ਰਿਕਟ ਵਿਸ਼ਵ ਕੱਪ ’ਚ ਭਾਰਤ ਅੰਕਾਂ ਵਾਲੀ ਸੂਚੀ ’ਚ ਪਹਿਲੇ ਨੰਬਰ ’ਤੇ

ਭਾਰਤ ਨੇ ਪਾਕਿਸਤਾਨ ਨੂੰ ਵਿਸ਼ਵ ਕੱਪ ਵਿਚ 8ਵੀਂ ਵਾਰ ਹਰਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼
14 ਅਕਤੂਬਰ ਦਿਨ ਸ਼ਨੀਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਕਿ੍ਰਕਟ ਸਟੇਡੀਅਮ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦਾ ਅਹਿਮ ਮੈਚ ਖੇਡਿਆ ਗਿਆ। ਇਸ ਮੈਚ ਵਿਚ ਭਾਰਤ ਦੀ ਜਿੱਤ ਹੋਈ ਹੈ। ਇਸ ਜਿੱਤ ਦੇ ਨਾਲ ਭਾਰਤ ਕਿ੍ਰਕਟ ਵਿਸ਼ਵ ਕੱਪ ਦੀ ਅੰਕਾਂ ਵਾਲੀ ਸੂਚੀ ਵਿਚ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ। ਭਾਰਤ ਨੇ ਇਸ ਵਿਸ਼ਵ ਕੱਪ ਦੇ ਤਿੰਨ ਮੈਚ ਖੇਡੇ ਹਨ ਅਤੇ ਤਿੰਨਾਂ ਮੈਚਾਂ ਵਿਚ ਹੀ ਜਿੱਤ ਹਾਸਲ ਕੀਤੀ ਹੈ। ਲੰਘੇ ਸ਼ਨੀਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਜ਼ਬਰਦਸਤ ਮੈਚ ਖੇਡਿਆ ਗਿਆ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਾਕਿਸਤਾਨ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਾਕਿ ਟੀਮ ਨੇ ਟੀਮ ਇੰਡੀਆ ਨੂੰ 192 ਦੌੜਾਂ ਦਾ ਟੀਚਾ ਦਿੱਤਾ ਸੀ। ਟੀਮ ਇੰਡੀਆ ਨੇ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਿਆ ਅਤੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਰੋਹਿਤ ਨੇ 86 ਦੌੜਾਂ ਦੀ ਪਾਰੀ ਖੇਡੀ। ਸ਼੍ਰੇਅਸ ਅਈਅਰ 53 ਦੌੜਾਂ ਬਣਾ ਕੇ ਅਜੇਤੂ ਰਹੇ।  ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਸ਼ਵ ਕੱਪ ਵਿੱਚ ਅੱਠਵੀਂ ਵਾਰ ਭਾਰਤ ਤੋਂ ਹਾਰਿਆ ਹੈ। ਮੁਹੰਮਦ ਸਿਰਾਜ, ਜਸਪ੍ਰੀਤ ਬੁਮਰਾਹ, ਹਾਰਦਿਕ, ਕੁਲਦੀਪ ਅਤੇ ਜਡੇਜਾ ਨੇ ਦੋ-ਦੋ ਵਿਕਟਾਂ ਲਈਆਂ। ਪਾਕਿਸਤਾਨ ਲਈ ਬਾਬਰ ਆਜ਼ਮ ਨੇ ਅਰਧ ਸੈਂਕੜਾ ਲਗਾਇਆ। ਵਨਡੇ ਵਿਸ਼ਵ ਕੱਪ ਦੇ ਇਤਿਹਾਸ ’ਚ ਹੁਣ ਤਕ ਭਾਰਤੀ ਟੀਮ ਪਾਕਿਸਤਾਨ ਖਿਲਾਫ਼ ਇਕ ਵੀ ਮੈਚ ਨਹੀਂ ਹਾਰੀ ਹੈ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …