ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਦੇ ਮੌਕੇ ਮਾਨਵਤਾ ਨੂੰ ਮਿਲੇਗਾ ਇਕ ਵੱਡਾ ਤੋਅਫ਼ਾ
17 ਅਕਤੂਬਰ 2023 ਨੂੰ CM ਮਾਨ ਦਾ ਹੈ ਜਨਮਦਿਨ ,, ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਲੱਗਣਗੇ ਖੂਨਦਾਨ ਕੈਂਪ
ਚੰਡੀਗੜ੍ਹ / ਪ੍ਰਿੰਸ ਗਰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ 17 ਅਕਤੂਬਰ 2023 ਨੂੰ ਜਨਮ ਦਿਨ ਹੈ ਅਤੇ ਇਸੇ ਖੁਸ਼ੀ ਵਿੱਚ ਪੰਜਾਬ ਦੇ ਹਰ ਜਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ , ਅਤੇ ਮਾਨਵਤਾ ਨੂੰ ਇਕ ਵੱਡਾ ਤੋਅਫ਼ਾ ਦੇਣ ਲਈ ਤਿਆਰ ਹਨ |
ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ‘ਆਪ’ ਪੰਜਾਬ ਇਕਾਈ ਨੇ 17 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਦੇ ਜਨਮ ਦਿਨ ਨੂੰ ਮਨਾਉਣ ਲਈ ਖੂਨ ਦਾਨ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ‘ਆਪ’ ਵਲੰਟੀਅਰਾਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਮਹਾਨ ਸੇਵਾ ਹੈ ਅਤੇ ਸਾਰੇ ਤੰਦਰੁਸਤ ਲੋਕਾਂ ਨੂੰ ਸਮੇਂ-ਸਮੇਂ ‘ਤੇ ਖੂਨਦਾਨ ਕਰਨਾ ਚਾਹੀਦਾ ਹੈ।