ਸ਼ਹੀਦ ਹੋਏ ਅਗਨੀਵੀਰ ਅੰਮਿ੍ਰਤਪਾਲ ਸਿੰਘ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ October 16, 2023 ਸ਼ਹੀਦ ਹੋਏ ਅਗਨੀਵੀਰ ਅੰਮਿ੍ਰਤਪਾਲ ਸਿੰਘ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਨੂੰ ਸੌਂਪਿਆ ਇਕ ਕਰੋੜ ਰੁਪਏ ਦਾ ਚੈਕ ਮਾਨਸਾ/ਬਿਊਰੋ ਨਿਊਜ਼ ਪਿਛਲੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦੇ ਸ਼ਹੀਦ ਹੋਏ ਅਗਨੀਵੀਰ ਅੰਮਿ੍ਰਤਪਾਲ ਸਿੰਘ ਦੇ ਘਰ ਅੱਜ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਮੁੱਖ ਮੰਤਰੀ ਨੇ ਸ਼ਹੀਦ ਹੋਏ ਅਗਨੀਵੀਰ ਅੰਮਿ੍ਰਤਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸਰਕਾਰ ਵਲੋਂ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈਕ ਵੀ ਸੌਂਪਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਅਗਨੀਵੀਰ ਅੰਮਿ੍ਰਤਪਾਲ ਨੂੰ ਗਾਰਡ ਆਫ਼ ਆਨਰ ਨਾ ਮਿਲਣਾ ਸ਼ਹੀਦਾਂ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਹੁਣ ਸ਼ਹੀਦੀਆਂ ’ਚ ਵੀ ਮਤਭੇਦ ਹੋਣ ਲੱਗਾ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੀ ਆਲੋਚਨਾ ਵੀ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮਿ੍ਰਤਪਾਲ ਨੂੰ ਸ਼ਹੀਦੀ ਦਾ ਦਰਜਾ ਦਿਆਂਗੇ ਤੇ ਉਨ੍ਹਾਂ ਦੇ ਨਾਮ ’ਤੇ ਸਟੇਡੀਅਮ ਵੀ ਬਣਾਇਆ ਜਾਵੇਗਾ। ਪਰਿਵਾਰ ਦੇ ਇਕ ਮੈਂਬਰ ਨੂੰ ਯੋਗਤਾ ਅਨੁਸਾਰ ਨੌਕਰੀ ਵੀ ਦਿੱਤੀ ਜਾਵੇਗੀ। ਇਸ ਮੌਕੇ ਸ਼ਹੀਦ ਅੰਮਿ੍ਰਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਤਾਂ ਪਤਾ ਵੀ ਨਹੀਂ ਸੀ ਕਿ ਅਗਨੀਵੀਰ ਕੀ ਹੈ। ਉਨ੍ਹਾਂ ਵੱਲੋਂ ਤਾਂ ਅੰਮਿ੍ਰਤਪਾਲ ਨੂੰ ਫ਼ੌਜ ਵਿਚ ਭੇਜਿਆ ਗਿਆ। ਪਰ ਹੁਣ ਸ਼ਹੀਦੀਆਂ ਵਿਚ ਫ਼ਰਕ ਪਾ ਲਿਆ ਗਿਆ। ਜ਼ਿਕਰਯੋਗ ਹੈ ਕਿ ਫੌਜੀ ਅਧਿਕਾਰੀਆਂ ਦਾ ਕਹਿਣਾ ਸੀ ਕਿ ਅਸੀਂ ਫੌਜ ਦੇ ਜਵਾਨਾਂ ਨਾਲ ਭੇਦਭਾਵ ਨਹੀਂ ਕਰਦੇ। ਉਨ੍ਹਾਂ ਕਿਹਾ ਸੀ ਕਿ ਅੰਮਿ੍ਰਤਪਾਲ ਸਿੰਘ ਦੀ ਸ਼ਹੀਦੀ ਨਹੀਂ ਹੋਈ, ਸਗੋਂ ਇਸ ਨੇ ਖੁਦਕੁਸ਼ੀ ਕੀਤੀ ਸੀ ਅਤੇ ਇਸ ਕਰਕੇ ਇਸ ਨੂੰ ਗਾਰਡ ਆਫ ਆਨਰ ਨਹੀਂ ਦਿੱਤਾ ਜਾ ਸਕਦਾ ਸੀ। 2023-10-16 Parvasi Chandigarh Share Facebook Twitter Google + Stumbleupon LinkedIn Pinterest