ਸੁਖਪਾਲ ਖਹਿਰਾ ਨੂੰ ਜਲਾਲਾਬਾਦ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ October 16, 2023 ਸੁਖਪਾਲ ਖਹਿਰਾ ਨੂੰ ਜਲਾਲਾਬਾਦ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਡਰੱਗ ਮਾਮਲੇ ’ਚ ਖਹਿਰਾ ਦੀ ਹੋਈ ਸੀ ਗਿ੍ਰਫਤਾਰੀ ਜਲਾਲਾਬਾਦ/ਬਿਊਰੋ ਨਿਊਜ਼ ਡਰੱਗ ਕੇਸ ਵਿਚ ਗਿ੍ਰਫਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਸੋਮਵਾਰ ਨੂੰ ਜਲਾਲਾਬਾਦ ਅਦਾਲਤ ਨੇ ਜੂਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਵਲੋਂ ਖਹਿਰਾ ਨੂੰ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਸੀ। ਇਸੇ ਦੌਰਾਨ ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਕਿ ਗਿ੍ਰਫਤਾਰੀ ਤੋਂ 19 ਦਿਨਾਂ ਬਾਅਦ ਮੇਰੇ ਪਿਤਾ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਉਨ੍ਹਾਂ ਨੂੰ ਚਾਰ ਵਾਰ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ, ਜੋ ਕਿ ਸਰਾਸਰ ਧੱਕੇਸ਼ਾਹੀ ਹੈ। ਮਹਿਤਾਬ ਸਿੰਘ ਖਹਿਰਾ ਨੇ ਕਿਹਾ ਕਿ ਮੇਰੇ ਪਿਤਾ ਪ੍ਰਤੀ ਸਰਕਾਰ ਦੀ ਨਫਰਤ ਸਪੱਸ਼ਟ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੇਰੇ ਪਿਤਾ ਬੇਕਸੂਰ ਹਨ ਅਤੇ ਉਹ ਪਹਿਲਾਂ ਨਾਲੋਂ ਵੀ ਜ਼ਿਆਦਾ ਮਜ਼ਬੂਤ ਹੋ ਕੇ ਜੇਲ੍ਹ ਵਿਚੋਂ ਬਾਹਰ ਆਉਣਗੇ ਅਤੇ ਸੱਚ ਦੀ ਜਿੱਤ ਹੋਵੇਗੀ। ਉਧਰ ਦੂਜੇ ਪਾਸੇ ਸੁਖਪਾਲ ਖਹਿਰਾ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਜ਼ਮਾਨਤ ਲਈ ਪਟੀਸ਼ਲ ਦਾਖਲ ਕੀਤੀ ਹੋਈ ਹੈ। ਖਹਿਰਾ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਵੀ ਕੀਤਾ ਹੈ। 2023-10-16 Parvasi Chandigarh Share Facebook Twitter Google + Stumbleupon LinkedIn Pinterest