ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗਿ੍ਰਫਤਾਰ October 17, 2023 ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗਿ੍ਰਫਤਾਰ ਫਿਰੋਜ਼ਪੁਰ ਅਦਾਲਤ ਨੇ ਜ਼ੀਰਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ ਚੰਡੀਗੜ੍ਹ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪੁਲਿਸ ਨੇ ਅੱਜ ਮੰਗਲਵਾਰ ਸਵੇਰੇ ਕਰੀਬ 5 ਵਜੇ ਉਨ੍ਹਾਂ ਦੇ ਜ਼ੀਰਾ ਸਥਿਤ ਘਰ ਤੋਂ ਗਿ੍ਰਫਤਾਰ ਕਰ ਲਿਆ। ਇਸ ਤੋਂ ਬਾਅਦ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਦੇ ਡਿਊਟੀ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਜ਼ੀਰਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਧਿਆਨ ਰਹੇ ਕਿ ਕੁਲਬੀਰ ਸਿੰਘ ਜ਼ੀਰਾ ਨੇ ਸਰਪੰਚਾਂ ਦੇ ਨਾਲ ਮਿਲ ਕੇ ਬੀਡੀਪੀਓ ਦਫਤਰ ਵਿਖੇ ਧਰਨਾ ਦਿੱਤਾ ਸੀ ਅਤੇ ਇਸਦੇ ਚੱਲਦਿਆਂ ਉਹਨਾਂ ਖਿਲਾਫ ਸਰਕਾਰੀ ਕੰਮ ਵਿਚ ਦਖਲ ਦੇਣ ਦੇ ਆਰੋਪ ਹੇਠ ਧਾਰਾ 341, 186, 268 ਅਤੇ 149 ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਸੀ। ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਤੋਂ ਰੋਪੜ ਦੀ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ। ਇਸੇ ਦੌਰਾਨ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਸਥਾਨਕ ਵਿਧਾਇਕ ਦੇ ਖਿਲਾਫ ਹਾਈਕੋਰਟ ਦਾ ਰੁਖ ਕਰਨਗੇ। ਧਿਆਨ ਰਹੇ ਕਿ ਸਾਬਕਾ ਵਿਧਾਇਕ ਜ਼ੀਰਾ ਦੇ ਖਿਲਾਫ ਚਾਰ ਦਿਨ ਪਹਿਲਾਂ ਹੀ ਫਿਰੋਜ਼ਪੁਰ ਵਿਚ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਕੁਲਬੀਰ ਸਿੰਘ ਜ਼ੀਰਾ ਪ੍ਰੈਸ ਕਾਨਫਰੰਸ ਕਰਕੇ ਖੁਦ ਹੀ ਗਿ੍ਰਫਤਾਰੀ ਦੇਣ ਵਾਲੇ ਸਨ। ਉਧਰ ਦੂਜੇ ਪਾਸੇ ਕੁਲਬੀਰ ਸਿੰਘ ਜ਼ੀਰਾ ਦੀ ਗਿ੍ਰਫਤਾਰੀ ਦੇ ਵਿਰੋਧ ਵਿਚ ਉਨ੍ਹਾਂ ਦੇ ਸਮਰਥਕਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। 2023-10-17 Parvasi Chandigarh Share Facebook Twitter Google + Stumbleupon LinkedIn Pinterest