Breaking News
Home / ਕੈਨੇਡਾ / Front / ਕਾਂਗਰਸ ਵਲੋਂ ਖੜਗੇ ਜਾਂ ਰਾਹੁਲ ਹੋ ਸਕਦੇ ਹਨ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ

ਕਾਂਗਰਸ ਵਲੋਂ ਖੜਗੇ ਜਾਂ ਰਾਹੁਲ ਹੋ ਸਕਦੇ ਹਨ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ

ਕਾਂਗਰਸ ਵਲੋਂ ਖੜਗੇ ਜਾਂ ਰਾਹੁਲ ਹੋ ਸਕਦੇ ਹਨ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ

ਸ਼ਸ਼ੀ ਥਰੂਰ ਨੇ ਕਿਹਾ : 2024 ਦੀਆਂ ਚੋਣਾਂ ਦੇ ਨਤੀਜੇ ਹੈਰਾਨ ਕਰਨ ਵਾਲੇ ਹੋਣਗੇ

ਨਵੀਂ ਦਿੱਲੀ/ਬਿਊਰੋ ਨਿਊਜ਼

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਕਿਹਾ ਕਿ ਭਾਰਤ ਵਿਚ 2024 ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਜੇਕਰ ‘ਇੰਡੀਆ’ ਨਾਮ ਦਾ ਗਠਜੋੜ ਜਿੱਤਦਾ ਹੈ ਤਾਂ ਕਾਂਗਰਸ ਵਲੋਂ ਮਲਿਕਾਰਜੁਨ ਖੜਗੇ ਜਾਂ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਤੌਰ ’ਤੇ ਨਾਮਜ਼ਦ ਕੀਤਾ ਜਾ ਸਕਦਾ ਹੈ। ਸ਼ਸ਼ੀ ਥਰੂਰ ਨੇ ਕਿਹਾ ਕਿ ਅਗਲੇ ਸਾਲ ਦੀਆਂ ਚੋਣਾਂ ਦੇ ਨਤੀਜੇ ਹੈਰਾਨ ਕਰਨ ਵਾਲੇ ਹੋ ਸਕਦੇ ਹਨ ਕਿਉਂਕਿ ਵਿਰੋਧੀ ਧਿਰਾਂ ਇਕਜੁੱਟ ਹੋ ਚੁੱਕੀਆਂ ਹਨ। ਉਨ੍ਹਾਂ ਉਮੀਦ ਕੀਤੀ ‘ਇੰਡੀਆ’ ਨਾਮ ਦਾ ਗਠਜੋੜ, ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਨੂੰ ਪਛਾੜ ਕੇ ਸੱਤਾ ਵਿਚ ਆ ਸਕਦਾ ਹੈ। ਇਹ ਗੱਲਾਂ ਸ਼ਸ਼ੀ ਥਰੂਰ ਨੇ ਕੇਰਲ ਦੇ ਤਿਰੂਵੰਨਥਾਪੁਰਮ ਵਿਚ ਇਕ ਕੰਪਨੀ ਦੇ ਦਫਤਰ ਦੇ ਉਦਘਾਟਨੀ ਸਮਾਗਮ ਦੌਰਾਨ ਕਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਮਲਿਕਾਰਜੁਨ ਖੜਗੇ ਕਾਂਗਰਸ ਪਾਰਟੀ ਵਲੋਂ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਉਹ ਦੇਸ਼ ਦੇ ਪਹਿਲੇ ਦਲਿਤ ਪੀਐਮ ਹੋਣਗੇ। ਥਰੂਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਮਲਿਕਾਰਜੁਨ ਖੜਗੇ ਜਾਂ ਰਾਹੁਲ ਗਾਂਧੀ ਨੂੰ ਪਾਰਟੀ ਹਾਈਕਮਾਨ ਜੋ ਵੀ ਜ਼ਿੰਮੇਵਾਰੀ ਦੇਵੇਗੀ, ਉਸ ਨੂੰ ਉਹ ਬਾਖੂਬੀ ਨਿਭਾਉਣਗੇ

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …